Delhi
ਜੰਤਰ ਮੰਤਰ ‘ਤੇ ਧਰਨਾ ਦੇ ਰਹੇ ਪਹਿਲਵਾਨਾਂ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ‘ਚ ਹੋਈ ਸੁਣਵਾਈ

ਦਿੱਲੀ ਦੇ ਜੰਤਰ-ਮੰਤਰ ‘ਤੇ ਮਹਿਲਾ ਪਹਿਲਵਾਨਾਂ ਦਾ ਧਰਨਾ ਮੰਗਲਵਾਰ ਨੂੰ ਤੀਜੇ ਦਿਨ ਵੀ ਜਾਰੀ ਰਿਹਾ। ਇਸ ਦੌਰਾਨ ਸੁਪਰੀਮ ਕੋਰਟ 7 ਮਹਿਲਾ ਪਹਿਲਵਾਨਾਂ ਦੀ ਪਟੀਸ਼ਨ ‘ਤੇ ਸੁਣਵਾਈ ਕਰਨ ਲਈ ਤਿਆਰ ਹੋ ਗਈ ਹੈ। ਅਦਾਲਤ ਨੇ ਕਿਹਾ, ‘ਪਹਿਲਵਾਨਾਂ ਨੇ ਪਟੀਸ਼ਨ ‘ਚ ਜਿਨਸੀ ਸ਼ੋਸ਼ਣ ਦੇ ਗੰਭੀਰ ਦੋਸ਼ ਲਾਏ ਹਨ। ਇਨ੍ਹਾਂ ‘ਤੇ ਵਿਚਾਰ ਕਰਨ ਦੀ ਲੋੜ ਹੈ। ਹੁਣ ਇਸ ਮਾਮਲੇ ਦੀ ਸੁਣਵਾਈ ਸ਼ੁੱਕਰਵਾਰ ਨੂੰ ਹੋਵੇਗੀ।
CJI DY ਚੰਦਰਚੂੜ ਨੇ ਵੀ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (WFI) ਦੇ ਪ੍ਰਧਾਨ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖਿਲਾਫ FIR ਦਰਜ ਨਾ ਕਰਨ ਲਈ ਦਿੱਲੀ ਪੁਲਿਸ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ 7 ਮਹਿਲਾ ਸ਼ਿਕਾਇਤਕਰਤਾਵਾਂ ਦੇ ਨਾਂ ਨਿਆਂਇਕ ਰਿਕਾਰਡ ਤੋਂ ਹਟਾਉਣ ਲਈ ਕਿਹਾ, ਤਾਂ ਜੋ ਉਨ੍ਹਾਂ ਦੀ ਪਛਾਣ ਸਾਹਮਣੇ ਨਾ ਆਵੇ। 7 ਮਹਿਲਾ ਪਹਿਲਵਾਨਾਂ ਨੇ ਸੋਮਵਾਰ ਨੂੰ ਬੀਜੇਪੀ ਸੰਸਦ ਬ੍ਰਿਜ ਭੂਸ਼ਣ ਸ਼ਰਣ ਸਿੰਘ ਦੇ ਖਿਲਾਫ ਐੱਫਆਈਆਰ ਦਰਜ ਕਰਨ ਲਈ ਪਟੀਸ਼ਨ ਦਾਇਰ ਕੀਤੀ ਹੈ।
ਪਹਿਲਵਾਨਾਂ ਦੇ ਵਕੀਲ ਨਰਿੰਦਰ ਹੁੱਡਾ ਨੇ ਕਿਹਾ, “ਅਸੀਂ ਦੋਸ਼ੀ ਬ੍ਰਿਜਭੂਸ਼ਣ ਸ਼ਰਨ ਸਿੰਘ ਵਿਰੁੱਧ ਐਫਆਈਆਰ ਦਰਜ ਕਰਨ ਦੇ ਨਿਰਦੇਸ਼ ਮੰਗੇ ਹਨ।” ਗੰਭੀਰ ਦੋਸ਼ਾਂ ਦੇ ਬਾਵਜੂਦ ਦਿੱਲੀ ਪੁਲਿਸ ਇਸ ਮਾਮਲੇ ਵਿੱਚ ਕੋਈ ਐਫਆਈਆਰ ਦਰਜ ਨਹੀਂ ਕਰ ਰਹੀ ਹੈ। ਸੁਪਰੀਮ ਕੋਰਟ ਨੇ ਮਾਮਲੇ ਨੂੰ ਗੰਭੀਰ ਮੰਨਿਆ ਅਤੇ ਦਿੱਲੀ ਸਰਕਾਰ ਅਤੇ ਦਿੱਲੀ ਪੁਲਿਸ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।