Politics
ਕਿਸਾਨਾਂ ਦੇ ਰੋਹ ਨੂੰ ਵੇਖਦੇ ਅਮਿਤ ਸ਼ਾਹ ਦੇ ਘਰ ਹੋਈ ਉੱਚ ਪੱਧਰੀ ਮੀਟਿੰਗ
ਦਿੱਲੀ ਵਿੱਚ ਤਿੱਖਾ ਹੋ ਰਿਹਾ ਕਿਸਾਨਾਂ ਦਾ ਸੰਘਰਸ਼ ਅਤੇ ਕਿਸਾਨਾਂ ਦੇ ਰੋਹ ਨੂੰ ਵੇਖਦੇ ਅਮਿਤ ਸ਼ਾਹ ਦੇ ਘਰ ਹੋਈ ਉੱਚ ਪੱਧਰੀ ਮੀਟਿੰਗ

30 ਨਵੰਬਰ:ਕਿਸਾਨਾਂ ਦੇ ਅੰਦੋਲਨ ਨੇ ਰਾਜਧਾਨੀ ਦਿੱਲੀ ਨੂੰ ਹਿਲਾ ਕੇ ਰੱਖ ਦਿੱਤਾ ਹੈ,ਕਿਸਾਨਾਂ ਦੇ ਇਸ ਰੋਹ,ਜੋਸ਼ ਨੂੰ ਦੇਖ ਕੇਂਦਰ ਸਰਕਾਰ ਨੂੰ ਹੱਥਾਂ ਪੈਰਾਂ ਦੀ ਪੈ ਗਈ ਅਤੇ ਸਰਕਾਰ ਹੁਣ ਕਿਸਾਨਾਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।ਬੀਤੀ ਰਾਤ ਬੀਜੇਪੀ ਪ੍ਰਧਾਨ ਜੇ.ਪੀ ਨੱਢਾ ਦੇ ਘਰ ਬੈਠਕ ਹੋਈ ਸੀ।ਜਿਸ ਵਿੱਚ ਕਿਸਾਨਾਂ ਨਾਲ ਗੱਲ ਬਾਤ ਕਰਨ ਬਾਰੇ ਚਰਚਾ ਕੀਤੀ ਸੀ ਅਤੇ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਘਰ ਉੱਚ ਪੱਧਰੀ ਮੀਟਿੰਗ ਹੋਈ ਜਿਸ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਸ਼ਾਮਿਲ ਹੋਏ।ਜਿਸ ਵਿੱਚ ਕਿਸਾਨਾਂ ਦੀਆਂ ਮੰਗਾਂ ਅਤੇ ਮੁੱਦਿਆਂ ਤੇ ਵਿਚਾਰ-ਚਰਚਾ ਕੀਤੀ ਗਈ।ਹੁਣ ਬਿਨ੍ਹਾਂ ਸ਼ਰਤ ਦੇ ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੋਈ।
ਇਸ ਦੌਰਾਨ ਕੇਂਦਰ ਸਰਕਾਰ ਨੇ ਇੱਕ ਵਾਰ ਫਿਰ ਕਿਸਾਨਾਂ ਨੂੰ ਬੁਰਾੜੀ ਵਿਖੇ ਆ ਕੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਦਾ ਪ੍ਰਸਤਾਵ ਦਿੱਤਾ।
ਕੱਲ੍ਹ ਸਿੰਘੂ ਬਾਰਡਰ ‘ਤੇ ਬੈਠੀਆਂ ਕਿਸਾਨ ਜੱਥੇਬੰਦੀਆਂ ਨੇ ਵੀ ਪ੍ਰੈਸ ਕਾਨਫਰੰਸ ਕੀਤੀ ਕੀਤੀ ਸੀ,ਜਿਸ ਵਿੱਚ ਉਹਨਾਂ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਦੇ ਸੱਦੇ ‘ਤੇ ਮੀਟਿੰਗ ਵਿੱਚ ਨਹੀਂ ਜਾਵਾਂਗੇ,ਕਿਉਂਕਿ ਕੇਂਦਰ ਵੱਲੋਂ ਭੇਜੇ ਗਏ ਸੱਦੇ ਵਿੱਚ ਕਈ ਸ਼ਰਤਾਂ ਰੱਖੀਆਂ ਗਈਆਂ ਹਨ।
ਇਸ ਕਾਨਫਰੰਸ ਵਿੱਚ ਕਿਸਾਨਾਂ ਨੇ ਕਿਹਾ ਬੁਰਾੜੀ ਪਾਰਕ ‘ਚ ਕਦੇ ਨਹੀਂ ਜਾਵਾਂਗੇ,ਇਸਦੇ ਨਾਲ ਸਰਕਾਰ ਨੇ ਜੋ ਸਾਨੂੰ ਗੱਲਬਾਤ ਕਰਨ ਲਈ ਸੱਦਿਆ ਹੈ ਵਿੱਚ ਬਹੁਤ ਸਾਰੀਆਂ ਸ਼ਰਤਾਂ ਹਨ,ਜੋ ਸਾਨੂੰ ਮਨਜ਼ੂਰ ਨਹੀਂ,ਦੂਜੀ ਗੱਲ ਜੋ ਕੇਂਦਰ ਨ ਉਹਨਾਂ ਬੁਰਾੜੀ ਪਾਰਕ ਬੈਠਣ ਲਈ ਕਿਹਾ ਹੈ,ਬੁਰਾੜੀ ਪਾਰਕ ਨਹੀਂ ਜੇਲ੍ਹ ਹੈ। ਅਸੀਂ ਦਿੱਲੀ ਨਾਲ ਲੱਗਦੇ ਮੁੱਖ ਮਾਰਗਾਂ,ਪੰਜ ਹਾਈਵੇ ਅਤੇ ਬਾਰਡਰ ਜਾਮ ਕਰਾਂਗੇ।ਕਿਸਾਨਾਂ ਨੇ ਕਿਹਾ ਸਾਡੇ ਕੋਲ ਚਾਰ ਮਹੀਨਿਆਂ ਦਾ ਰਾਸ਼ਨ ਹੈ ਜਿੰਨ੍ਹਾਂ ਚਿਰ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਅਸੀਂ ਧਰਨੇ-ਪ੍ਰਦਰਸ਼ਨ ਕਰਦੇ ਰਹਾਂਗੇ।
Continue Reading