Connect with us

Punjab

ਤੇਜ਼ ਰਫ਼ਤਾਰ BMW ਨੇ ਬਾਈਕ ਨੂੰ ਮਾਰੀ ਟੱਕਰ, 1 ਦੀ ਮੌਤ 2, ਜਖ਼ਮੀ

Published

on

ਚੰਡੀਗੜ੍ਹ: ਬੀਤੀ ਦੇਰ ਰਾਤ ਮੁਹਾਲੀ ਵਿੱਚ ਇੱਕ ਤੇਜ਼ ਰਫ਼ਤਾਰ BMW ਨੇ ਇੱਕ ਬਾਈਕ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਤੇ ਜ਼ਖ਼ਮੀ ਹੋਏ ਦੋ ਵਿਅਕਤੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਜੇ.ਪੀ. ਹਸਪਤਾਲ ਵਿੱਚ ਚੱਲ ਰਿਹਾ ਇਲਾਜ

ਜ਼ੀਰਕਪੁਰ ਪਟਿਆਲਾ ਹਾਈਵੇ ‘ਤੇ ਬਨੂੜ ਵਾਲੇ ਪਾਸਿਓਂ ਆ ਰਹੀ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਟੱਕਰ ਕਾਰਨ ਬਾਈਕ ਸੜਕ ਕਿਨਾਰੇ ਖੜ੍ਹੇ ਟਰੱਕ ਅਤੇ ਕਾਰ ਵਿਚਕਾਰ ਫਸ ਗਈ। ਤਿੰਨਾਂ ਜ਼ਖ਼ਮੀਆਂ ਨੂੰ ਨੇੜਲੇ ਹਸਪਤਾਲ ਪਹੁੰਚਾਇਆ ਗਿਆ ਜਿੱਥੇ ਉਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਗਈ। ਪਿੰਡ ਪਭਾਤ ਦੇ ਵਾਸੀ ਸੁਮਿਤ ਅਤੇ ਰਾਜਵੀਰ ਸਿੰਘ ਦਾ ਜੇ.ਪੀ. ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

ਪੀੜਤਾਂ ਦੇ ਪਰਿਵਾਰਾਂ ਨੇ ਹਾਈਵੇਅ ਕੀਤਾ ਜਾਮ

ਰਾਤ ਨੂੰ ਹੋਏ ਹਾਦਸੇ ਤੋਂ ਬਾਅਦ ਡਰਾਈਵਰ ਦੇ ਲਾਪਤਾ ਹੋਣ ਕਾਰਨ ਪੀੜਤਾਂ ਦੇ ਪਰਿਵਾਰਾਂ ਨੇ ਪਟਿਆਲਾ ਹਾਈਵੇਅ ਜਾਮ ਕਰ ਦਿੱਤਾ।

ਹਿੱਟ-ਐਂਡ-ਰਨ ਦੀਆਂ ਘਟਨਾਵਾਂ ਦੇ ਅੰਕੜੇ

ਟਰਾਂਸਪੋਰਟ ਮੰਤਰਾਲੇ ਦੇ ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ ਭਾਰਤ ਵਿੱਚ 2022 ਵਿੱਚ 67,000 ਹਿੱਟ-ਐਂਡ-ਰਨ ਦੀਆਂ ਘਟਨਾਵਾਂ ਅਤੇ 30,000 ਤੋਂ ਵੱਧ ਮੌਤਾਂ ਹੋਈਆਂ ਹਨ।