News
ਪਿਆਰ, ਧੋਖਾ ਤੇ ਕਤਲ ਦੀ ਖੌਫਨਾਕ ਕਹਾਣੀ, ਸਨਕੀ ਆਸ਼ਿਕ ਨੇ ਲਈ ਕੁੜੀ ਦੀ ਜਾਨ!
ਸੈਕਟਰ-66 (ਫੇਜ਼-11) ਸਥਿਤ ਬੈਸਟੈਕ ਮਾਲ ਦੇ ਨੇੜੇ ਇੱਕ ਨਿੱਜੀ ਕੰਪਨੀ ਦੇ ਦਫ਼ਤਰ ਅੰਦਰ ਵੜ ਕੇ ਇੱਕ ਸਿਰਫਿਰੇ ਨੌਜਵਾਨ ਵੱਲੋਂ ਆਪਣੀ ਸਾਬਕਾ ਪ੍ਰੇਮਿਕਾ ਦਾ ਚਾਕੂ ਮਾਰ ਕੇ ਬੇਰਹਿਮੀ ਨਾਲ ਕਤਲ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ।
ਸਥਿਤ ਬੈਸਟੈਕ ਮਾਲ ਦੇ ਨੇੜੇ ਇੱਕ ਨਿੱਜੀ ਕੰਪਨੀ ਦੇ ਦਫ਼ਤਰ ਅੰਦਰ ਵੜ ਕੇ ਇੱਕ ਸਿਰਫਿਰੇ ਨੌਜਵਾਨ ਵੱਲੋਂ ਆਪਣੀ ਸਾਬਕਾ ਪ੍ਰੇਮਿਕਾ ਦਾ ਚਾਕੂ ਮਾਰ ਕੇ ਬੇਰਹਿਮੀ ਨਾਲ ਕਤਲ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ।
ਮ੍ਰਿਤਕਾ ਦੀ ਪਛਾਣ ਡਿੰਪਲ (30 ਸਾਲ) ਵਾਸੀ ਪਟਿਆਲਾ ਵਜੋਂ ਹੋਈ ਹੈ। ਮੁਲਜ਼ਮ ਦੀ ਪਛਾਣ ਹਰਵਿੰਦਰ ਮਾਨ ਉਰਫ਼ ਹੈਰੀ ਵਜੋਂ ਹੋਈ ਹੈ। ਪੁਲਿਸ ਦੀ ਮੁਢਲੀ ਜਾਂਚ ਮੁਤਾਬਕ ਦੋਵੇਂ ਇੱਕ ਨਿੱਜੀ ਪੈਕਰਜ਼ ਐਂਡ ਮੂਵਰਜ਼ ਕੰਪਨੀ ਵਿੱਚ ਪਿਛਲੇ ਕਰੀਬ ਤਿੰਨ ਸਾਲਾਂ ਤੋਂ ਇਕੱਠੇ ਕੰਮ ਕਰਦੇ ਸਨ। ਇਸੇ ਦੌਰਾਨ ਦੋਵਾਂ ਵਿਚਾਲੇ ਪ੍ਰੇਮ ਸਬੰਧ ਬਣ ਗਏ, ਪਰ ਕਰੀਬ ਛੇ ਮਹੀਨੇ ਪਹਿਲਾਂ ਉਨ੍ਹਾਂ ਦਾ ਬ੍ਰੇਕਅੱਪ ਹੋ ਗਿਆ ਸੀ। ਬ੍ਰੇਕਅੱਪ ਤੋਂ ਬਾਅਦ ਹਰਵਿੰਦਰ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿਣ ਲੱਗਾ ਅਤੇ ਉਹ ਡਿੰਪਲ ‘ਤੇ ਦੁਬਾਰਾ ਸਬੰਧ ਬਣਾਉਣ ਲਈ ਦਬਾਅ ਪਾ ਰਿਹਾ ਸੀ, ਜਦਕਿ ਡਿੰਪਲ ਨੇ ਉਸ ਤੋਂ ਪੂਰੀ ਤਰ੍ਹਾਂ ਦੂਰੀ ਬਣਾ ਲਈ ਸੀ।
ਮੋਹਾਲੀ ਦੇ ਫੇਜ਼-11 ਤੋਂ ਇੱਕ ਬੇਹੱਦ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਨੌਜਵਾਨ ਕੁੜੀ ਦਾ ਦਫ਼ਤਰ ਅੰਦਰ ਕਥਿਤ ਤੌਰ ‘ਤੇ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਹਮਲਾਵਰ ਨੇ ਕੁੜੀ ‘ਤੇ ਕਈ ਵਾਰ ਹਮਲਾ ਕੀਤਾ ਅਤੇ ਇਸ ਤੋਂ ਬਾਅਦ ਖੁਦ ਨੂੰ ਵੀ ਜ਼ਖ਼ਮੀ ਕਰਨ ਦੀ ਕੋਸ਼ਿਸ਼ ਕੀਤੀ। ਪੂਰੀ ਘਟਨਾ CCTV ਕੈਮਰੇ ਵਿੱਚ ਕੈਦ ਹੋ ਗਈ ਹੈ, ਜਿਸ ਦੀ ਵੀਡੀਓ ਹੁਣ ਚਰਚਾ ਦਾ ਵਿਸ਼ਾ ਬਣੀ ਹੋਈ ਹੈ।
