Amritsar
ਪੰਜਾਬ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਆਈ-ਫੋਨ ਦੀ ਵੱਡੀ ਖੇਪ ਬਰਾਮਦ…

ਪੰਜਾਬ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਆਈ-ਫੋਨ ਦੀ ਵੱਡੀ ਖੇਪ ਬਰਾਮਦ
ਅੰਮ੍ਰਿਤਸਰ 16ਅਗਸਤ 2023: ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕਸਟਮ ਵਿਭਾਗ ਵਲੋਂ ਇਕ ਯਾਤਰੀ ਕੋਲੋਂ ਆਈਫੋਨ ਅਤੇ ਸੋਨਾ ਬਰਾਮਦ ਕੀਤੇ ਜਾਣ ਦੀ ਸੂਚਨਾ ਮਿਲੀ ਹੈ। ਜਾਣਕਾਰੀ ਮੁਤਾਬਿਕ ਕਸਟਮ ਵਿਭਾਗ ਦੀ ਟੀਮ ਨੇ ਸ਼ਾਰਜਾਹ ਤੋਂ ਇਕ ਯਾਤਰੀ ਕੋਲੋਂ 95 ਲੱਖ ਰੁਪਏ ਦਾ ਆਈਫੋਨ ਅਤੇ 490 ਗ੍ਰਾਮ ਸੋਨਾ ਜ਼ਬਤ ਕੀਤਾ ਹੈ। ਫਿਲਹਾਲ ਮਾਮਲੇ ਦੀ ਜਾਂਚ ਚੱਲ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪਹਿਲੀ ਵਾਰ ਅੰਮ੍ਰਿਤਸਰ ਏਅਰਪੋਰਟ ‘ਤੇ ਆਈਫੋਨ ਦੀ ਇੰਨੀ ਵੱਡੀ ਖੇਪ ਜ਼ਬਤ ਕੀਤੀ ਗਈ ਹੈ। ਕਾਬੂ ਕੀਤੇ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਵਿਅਕਤੀ ਕੋਲੋਂ 35-ਆਈ ਫ਼ੋਨ (14 ਪ੍ਰੋ), 22-ਆਈ ਫ਼ੋਨ (13 ਪ੍ਰੋ) ਅਤੇ 490 ਗ੍ਰਾਮ ਸੋਨਾ ਬਰਾਮਦ ਕੀਤਾ ਗਿਆ ਹੈ।