Connect with us

Punjab

ਬਰਮਿੰਘਮ ਵਿੱਚ ਕੱਢੀ ਗਈ ਖਾਲਸਾ ਵਹੀਰ, ਵੱਡੀ ਗਿਣਤੀ ‘ਚ ਸਿੱਖ ਸੰਗਤ ਤੇ ਨੌਜਵਾਨਾਂ ਨੇ ਕੀਤੀ ਸ਼ਮੂਲੀਅਤ

Published

on

ਇੰਗਲੈਂਡ ਦੇ ਸ਼ਹਿਰ ਬਰਮਿੰਘਮ ਵਿੱਚ ਬੜੇ ਉਤਸ਼ਾਹ ਨਾਲ ਖਾਲਸਾ ਵਹੀਰ ਕੱਢੀ ਗਈ। ਇਸ ਵਿੱਚ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਅਤੇ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਨੌਜਵਾਨਾਂ ਨੇ ਆਪਣੀਆਂ ਗੱਡੀਆਂ ਅਤੇ ਕਾਰਾਂ ’ਤੇ ਖਾਲਿਸਤਾਨ ਦੇ ਨੀਲੇ ਅਤੇ ਭਗਵੇਂ ਝੰਡੇ ਲਾਏ ਹੋਏ ਸਨ। ਖਾਲਸਾ ਵਹੀਰ ਦੌਰਾਨ ਨੌਜਵਾਨਾਂ ਵੱਲੋਂ ਦੀਪ ਸਿੱਧੂ ਅਤੇ ਅੰਮ੍ਰਿਤਪਾਲ ਸਿੰਘ ਜ਼ਿੰਦਾਬਾਦ ਦੇ ਨਾਅਰੇ ਲਾਏ ਜਾ ਰਹੇ ਸਨ।

ਖਾਲਸਾ ਵਹੀਰ ਪੰਚ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਸੋਹੋ ਰੋਡ ਤੋਂ ਹੁੰਦੀ ਹੋਈ ਆਪਣੇ ਆਖਰੀ ਮੁਕਾਮ ਗੁਰੂ ਨਾਨਕ ਗੁਰਦੁਆਰਾ ਸਮੈਦਿਕ ਪਹੁੰਚੀ, ਜਿੱਥੇ ਪ੍ਰਬੰਧਕ ਕਮੇਟੀ ਵੱਲੋਂ ਪੰਚ ਪਿਆਰਿਆਂ ਅਤੇ ਪ੍ਰਬੰਧਕਾਂ ਨੂੰ ਸਨਮਾਨਿਤ ਕੀਤਾ ਗਿਆ। ਪੰਥਕ ਕਫ਼ਨ ਸਮੈਦੀ ਗੁਰੂਘਰ ਵਿੱਚ ਕੀਤਾ ਗਿਆ। ਜਿਸ ਵਿੱਚ ਵੱਖ-ਵੱਖ ਪੰਥ ਦੇ ਬੁਲਾਰਿਆਂ ਨੇ ਸੰਗਤਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਬੁਲਾਰਿਆਂ ਨੇ ਪੰਜਾਬ ਵਿੱਚ ਅੰਮ੍ਰਿਤਪਾਲ ਸਿੰਘ ਅਤੇ ਸਾਥੀ ਨੌਜਵਾਨਾਂ ਨੂੰ ਝੂਠੇ ਕੇਸ ਦਰਜ ਕਰਕੇ ਜੇਲ੍ਹਾਂ ਵਿੱਚ ਡੱਕਣ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਦੇ ਇਸ਼ਾਰੇ ‘ਤੇ ਪੰਜਾਬ ਸਰਕਾਰ ਨੇ ਖਾਲਸਾ ਵਹੀਰ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਪਰ ਪੰਜਾਬ ਦੇ ਪੰਥਕ ਆਗੂਆਂ ਨੇ ਖਾਲਸਾ ਵਹੀਰ ਨੂੰ ਮੁੜ ਚਾਲੂ ਕਰਕੇ ਪੰਜਾਬ ਵਿੱਚ ਨਸ਼ਿਆਂ ਵਿੱਚ ਡੁੱਬ ਰਹੀ ਨੌਜਵਾਨੀ ਨੂੰ ਬਚਾਉਣ ਦੀ ਕੋਸ਼ਿਸ਼ ਦੀ ਸ਼ਲਾਘਾ ਕੀਤੀ। ਇਸ ਮੌਕੇ ਸਟੇਜ ਦੀ ਸੇਵਾ ਕੁਲਵੰਤ ਸਿੰਘ, ਬਲਵਿੰਦਰ ਸਿੰਘ ਢਿੱਲੋਂ, ਰਸਾਲ ਸਿੰਘ, ਸਰਵਜੀਤ ਸਿੰਘ ਅਤੇ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਹਾਜ਼ਰ ਸਨ।