Connect with us

Punjab

ਚੰਡੀਗੜ੍ਹ ਦੇ ਸੈਕਟਰ 9 ਵਿੱਚ ਇੱਕ ਨਾਮੀ ਸਕੂਲ ਵਿੱਚ ਵੱਡਾ ਦਰੱਖਤ ਡਿੱਗਣ ਕਾਰਨ 10 ਤੋਂ 12 ਬੱਚੇ ਇਸ ਹਾਦਸੇ ਦੀ ਲਪੇਟ ‘ਚ ਆ ਗਏ ਹਨ।

Published

on

ਚੰਡੀਗੜ੍ਹ : ਚੰਡੀਗੜ੍ਹ ਦੇ ਸੈਕਟਰ 9 ਵਿੱਚ ਇੱਕ ਮਸ਼ਹੂਰ ਸਕੂਲ ਵਿੱਚ ਦਰੱਖਤ ਡਿੱਗਣ ਕਾਰਨ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਹ ਵੱਡਾ ਹਾਦਸਾ ਕਾਰਮਲ ਕਾਨਵੈਂਟ ਸਕੂਲ ਵਿੱਚ ਵਾਪਰਿਆ। ਜਾਣਕਾਰੀ ਅਨੁਸਾਰ ਸਕੂਲ ‘ਚ ਵੱਡਾ ਦਰੱਖਤ ਡਿੱਗਣ ਕਾਰਨ 10 ਤੋਂ 12 ਬੱਚੇ ਇਸ ਹਾਦਸੇ ਦੀ ਲਪੇਟ ‘ਚ ਆ ਗਏ ਹਨ। ਕਰੀਬ 10 ਤੋਂ 11 ਬੱਚੇ ਜ਼ਖਮੀ ਦੱਸੇ ਜਾ ਰਹੇ ਹਨ, ਜਿਨ੍ਹਾਂ ‘ਚੋਂ 2 ਬੱਚਿਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜ਼ਖ਼ਮੀ ਬੱਚਿਆਂ ਨੂੰ ਜੀਐਮਐਸਐਚ-16 ਵਿੱਚ ਦਾਖ਼ਲ ਕਰਵਾਇਆ ਗਿਆ ਹੈ।ਜਾਣਕਾਰੀ ਮੁਤਾਬਕ ਸਕੂਲ ‘ਚ ਵੱਡੇ ਹਾਦਸੇ ਦੀ ਲਪੇਟ ‘ਚ ਆਏ 1 ਬੱਚੇ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਬੱਚੇ ਦੁਪਹਿਰ ਦੇ ਖਾਣੇ ਸਮੇਂ ਗਰਾਊਂਡ ‘ਚ ਇਕੱਠੇ ਹੋਏ ਸਨ ਕਿ ਇਸ ਦੌਰਾਨ ਇਕ ਬੱਚੇ ‘ਤੇ ਡਿੱਗ ਗਿਆ, ਜਿਸ ਕਾਰਨ ਬੱਚੇ ਜ਼ਖਮੀ ਹੋ ਗਏ। ਇਨ੍ਹਾਂ ਵਿੱਚੋਂ 12ਵੀਂ ਜਮਾਤ ਦਾ ਵਿਦਿਆਰਥੀ ਵੀ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ।