Connect with us

National

ਦੋ ਰੇਲ ਗੱਡੀਆਂ ਦੀ ਭਿਆਨਕ ਟੱਕਰ ਹੋਣ ਕਾਰਨ ਵਾਪਰਿਆ ਵੱਡਾ ਹਾਦਸਾ

Published

on

ਉੱਤਰ ਪ੍ਰਦੇਸ਼ – ਦੋ ਰੇਲ ਗੱਡੀਆਂ ਦੀ ਭਿਆਨਕ ਟੱਕਰ ਹੋਣ ਕਾਰਨ ਵੱਡਾ ਹਾਦਸਾ ਵਾਪਰ ਗਿਆ ਹੈ। ਇਹ ਹਾਦਸਾ ਉੱਤਰ ਪ੍ਰਦੇਸ਼ ਦੇ ਫਤਿਹਪੁਰ ‘ਚ ਹੋਇਆ ਹੈ, ਜਿੱਥੇ ਇਕ ਮਾਲ ਗੱਡੀ ਪਟੜੀ ‘ਤੇ ਖੜ੍ਹੀ ਸੀ ਉਦੋਂ ਹੀ ਇਕ ਹੋਰ ਮਾਲ ਗੱਡੀ ਨੇ ਉਸ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਅੱਗੇ ਖੜ੍ਹੀ ਮਾਲ ਗੱਡੀ ਦਾ ਇੰਜਣ ਅਤੇ ਗਾਰਡ ਕੋਚ ਪਟੜੀ ਤੋਂ ਉਤਰ ਗਿਆ।

ਦੱਸ ਦੇਈਏ ਕਿ ਇਹ ਹਾਦਸੇ ‘ਚ ਦੋਵੇਂ ਟਰੇਨਾਂ ਦੇ ਲੋਕੋ ਪਾਇਲਟ ਗੰਭੀਰ ਰੂਪ ‘ਚ ਜ਼ਖਮੀ ਹੋ ਗਏ। ਇਹ ਘਟਨਾ ਅੱਜ ਯਾਨੀ ਕਿ ਮੰਗਲਵਾਰ ਸਵੇਰੇ ਕਰੀਬ 8 ਵਜੇ ਡੀ.ਐਫ.ਸੀ ਯਾਨੀ ਡੈਡੀਕੇਟਿਡ ਫਰੇਟ ਕੋਰੀਡੋਰ ‘ਤੇ ਵਾਪਰੀ। ਇਸ ਟ੍ਰੈਕ ‘ਤੇ ਸਿਰਫ਼ ਮਾਲ ਗੱਡੀਆਂ ਹੀ ਚੱਲਦੀਆਂ ਹਨ। ਅਜਿਹੇ ‘ਚ ਇਸ ਘਟਨਾ ਦਾ ਯਾਤਰੀ ਟਰੇਨਾਂ ‘ਤੇ ਕੋਈ ਅਸਰ ਨਹੀਂ ਪਿਆ। ਹਾਦਸਾ ਵਾਪਰਨ ਦੀ ਜਾਣਕਾਰੀ ਮਿਲਦਿਆਂ ਸਾਰ ਹੀ ਮੌਕੇ ‘ਤੇ ਰੇਲਵੇ ਦੇ ਸੀਨੀਅਰ ਅਧਿਕਾਰੀ ਪਹੁੰਚ ਗਏ ਹਨ।

ਦੋਵਾਂ ਟਰੇਨਾਂ ਦੇ ਲੋਕੋ ਪਾਇਲਟਾਂ ਨੂੰ ਨੇੜੇ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।ਰਾਹਤ ਅਤੇ ਬਚਾਅ ਕਾਰਜ ਜਾਰੀ ਹਨ। ਟਰੈਕ ਨੂੰ ਸਾਫ਼ ਕੀਤਾ ਜਾ ਰਿਹਾ ਹੈ। ਹਾਦਸਾ ਕਾਨਪੁਰ-ਫਤਿਹਪੁਰ ਵਿਚਕਾਰ ਖਾਗਾ ਦੇ ਪੰਭੀਪੁਰ ਨੇੜੇ ਵਾਪਰਿਆ।

ਦੂਜੇ ਪਾਸੇ ਡੀ.ਐੱਫ.ਸੀ ਅਧਿਕਾਰੀਆਂ ਨੇ ਕਿਹਾ ਕਿ ਟਰੈਕ ‘ਤੇ ਲਾਲ ਸਿਗਨਲ ਸੀ। ਇਕ ਮਾਲ ਗੱਡੀ ਖੜ੍ਹੀ ਸੀ। ਫਿਰ ਅਚਾਨਕ ਪਿੱਛੇ ਤੋਂ ਇਕ ਹੋਰ ਮਾਲ ਗੱਡੀ ਤੇਜ਼ ਰਫ਼ਤਾਰ ਨਾਲ ਆਈ ਅਤੇ ਉਸ ਨੂੰ ਟੱਕਰ ਮਾਰ ਦਿੱਤੀ। ਦੋਵੇਂ ਮਾਲ ਗੱਡੀਆਂ ਕੋਲੇ ਨਾਲ ਲੱਦੀਆਂ ਹੋਈਆਂ ਸਨ। ਹਾਦਸੇ ਕਾਰਨ ਮਾਲ ਕਾਰੀਡੋਰ ਦੀ ਇਕ ਲਾਈਨ ‘ਤੇ ਰੇਲ ਆਵਾਜਾਈ ਪ੍ਰਭਾਵਿਤ ਹੋਈ ਹੈ। ਕਈ ਮਾਲ ਗੱਡੀਆਂ ਰੋਕ ਦਿੱਤੀਆਂ ਗਈਆਂ ਹਨ। ਕੁਝ ਦੇ ਰਸਤੇ ਬਦਲ ਦਿੱਤੇ ਗਏ ਸਨ। ਰੇਲਵੇ ਪ੍ਰਸ਼ਾਸਨ ਨੇ ਜਾਂਚ ਦੇ ਹੁਕਮ ਦੇ ਦਿੱਤੇ ਹਨ।

Continue Reading