Connect with us

National

ਸ਼ਿਮਲਾ ‘ਚ ਵਾਪਰਿਆ ਵੱਡਾ ਹਾਦਸਾ,900 ਮੀਟਰ ਡੂੰਘੀ ਖੱਡ ‘ਚ ਡਿੱਗੀ ਕਾਰ, 3 ਪੰਜਾਬੀਆਂ ਦੀ ਹੋਈ ਮੌਤ

Published

on

ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ‘ਚ ਇੱਕ ਸੈਲਾਨੀ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਜਿਸ ਨਾਲ ਸ਼ਿਮਲਾ ਦੇ ਸ਼ੋਘੀ-ਮੇਹਲੀ ਬਾਈਪਾਸ ‘ਤੇ ਪੰਜਾਬ ਨੰਬਰ ਦੀ ਗੱਡੀ ਬੇਕਾਬੂ ਹੋ ਕੇ ਡੂੰਘੀ ਖੱਡ ‘ਚ ਜਾ ਡਿੱਗੀ। ਹਾਦਸੇ ਦੇ ਸਮੇਂ ਕਾਰ ‘ਚ ਕੁੱਲ 4 ਲੋਕ ਸਵਾਰ ਸਨ, ਜਿਨ੍ਹਾਂ ‘ਚੋਂ 3 ਲੋਕਾਂ ਦੀ ਮੌਤ ਹੋ ਗਈ ਹੈ। ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖਮੀ ਵਿਅਕਤੀ ਨੂੰ ਆਈਜੀਐਮਸੀ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।