National
ਜੰਮੂ-ਸ਼੍ਰੀਨਗਰ ਨੈਸ਼ਨਲ ਹਾਈਵੇ ‘ਤੇ ਵਾਪਰਿਆ ਵੱਡਾ ਹਾਦਸਾ

JAMMU KASHMIR: ਜੰਮੂ-ਕਸ਼ਮੀਰ ਦੇ ਰਾਮਬਨ ‘ਚ ਵੱਡਾ ਹਾਦਸਾ ਵਾਪਰਿਆ ਹੈ। ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਇਕ ਟੈਕਸੀ ਡੂੰਘੀ ਖਾਈ ‘ਚ ਡਿੱਗ ਗਈ। ਸੂਚਨਾ ਮਿਲਦੇ ਹੀ ਐਸਡੀਆਰਐਫ (SDRF) ਦੀ ਟੀਮ ਮੌਕੇ ‘ਤੇ ਪਹੁੰਚ ਗਯੀ ਅਤੇ ਬਚਾਅ ਕਾਰਜ ਵਿੱਚ ਲੱਗ ਗਈ ਹੈ। ਇਹ ਹਾਦਸਾ ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਰਾਮਬਨ ਇਲਾਕੇ ‘ਚ ਬੈਟਰੀ ਚਸ਼ਮਾ ਨੇੜੇ ਵਾਪਰਿਆ ਹੈ |
SDRF ਤੋਂ ਇਲਾਵਾ ਰਾਮਬਨ ਸਿਵਲ QRT ਵੀ ਮੌਕੇ ‘ਤੇ ਮੌਜੂਦ ਹੈ। ਫਿਲਹਾਲ ਬਚਾਅ ਕਾਰਜ ਜਾਰੀ ਹੈ। ਜੰਮੂ-ਕਸ਼ਮੀਰ ਪੁਲਿਸ ਨੇ ਇਹ ਜਾਣਕਾਰੀ ਦਿੱਤੀ ਹੈ।ਇਸ ਦਰਦਨਾਕ ਸੜਕ ਹਾਦਸੇ ‘ਚ 10 ਲੋਕਾਂ ਦੀ ਮੌਤ ਹੋ ਗਈ ਹੈ|