Connect with us

Punjab

ਪਟਿਆਲਾ ਦੇ ਨਵੇਂ ਬਣੇ ਬੱਸ ਸਟੈਂਡ ਦੇ ਬਾਹਰ ਵਾਪਰਿਆ ਵੱਡਾ ਹਾਦਸਾ, ਸਵਾਰੀਆਂ ਨਾਲ ਭਰੀ ਬੱਸ ਪਲਟੀ

Published

on

24 ਮਾਰਚ 024: ਪਟਿਆਲਾ ਦੇ ਨਵੇਂ ਬਣੇ ਬੱਸ ਸਟੈਂਡ ਦੇ ਬਾਹਰ ਦਿਨ ਚੜ੍ਹਦੇ (4 ਵਜੇ ) ਹੀ ਸਵਾਰਿਆ ਨਾਲ ਭਰੀ ਬੱਸ ਪਲਟ ਗਈ | ਦੱਸ ਦੇਈਏ ਕਿ ਜਿਹੜੀ ਬੱਸ ਹਾਦਸਾਗ੍ਰਸਤ ਹੋਈ ਉਹ PRTC ਦੀ ਬੱਸ ਸੀ | ਹਾਲਾਂਕਿ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਕੁਝ ਸਵਾਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਜਿਹਨਾਂ ਨੂੰ ਨਜ਼ਦੀਕੀ ਦੇ ਹਸਪਤਾਲਾਂ ਦੇ ਵਿੱਚ ਭਰਤੀ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਬੱਸ ਸ਼ਿਮਲਾ ਤੋਂ ਬਰਨਾਲਾ ਜਾ ਰਹੀ ਸੀ। ਇਸ ਦੌਰਾਨ ਬੱਸ ਸਟੈਂਡ ਨੇੜੇ ਅਚਾਨਕ ਪਲਟ ਗਈ, ਜਿਸ ਕਾਰਨ ਬੱਸ ਦਾ ਕਾਫੀ ਨੁਕਸਾਨ ਹੋਇਆ, ਪਰ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਹੈ।

ਹਜੇ ਤੱਕ ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।