Connect with us

Amritsar

ਅੰਮ੍ਰਿਤਸਰ ਦੇ ਤਰਨ ਤਾਰਨ ਰੋਡ ਤੇ ਵੱਡਾ ਹਾਦਸਾ, ਕਾਰ ਤੇ ਟਰੱਕ ਵਿਚਕਾਰ ਹੋਈ ਭਿਆਨਕ ਟੱਕਰ

Published

on

ਅੰਮ੍ਰਿਤਸਰ 4 ਅਪ੍ਰੈਲ 2024: ਅੰਮ੍ਰਿਤਸਰ ਦੇ ਤਰਨ ਤਾਰਨ ਰੋਡ ਤੇ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਜਿੱਥੇ ਇੱਕ ਤੇਜ਼ ਰਫਤਾਰ ਕਾਰ ਸਾਹਮਣੇ ਆਉਂਦੇ ਟਰੱਕ ਵਿਚ
ਵੱਜ ਜਾਂਦੀ ਹੈ । ਭਿਆਨਕ ਹਾਦਸਾ ਵਿੱਚ ਕਾਰ ਸਵਾਰ ਦੀ ਮੌਕੇ ਤੇ ਮੌਤ ਹੋ ਜਾਂਦੀ ਹੈ।

ਉੱਥੇ ਹੀ ਮੌਕੇ ਤੇ ਪੁੱਜੇ ਪੁਲਿਸ ਅਧਿਕਾਰੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਗੱਡੀ ਦਾ ਟਰੱਕ ਦੇ ਨਾਲ ਐਕਸੀਡੈਂਟ ਹੋ ਗਿਆ। ਜਿਸ ‘ਚ ਗੱਡੀ ਚਾਲਕ ਦੀ ਮੌਕੇ ਤੇ ਹੀ ਮੌਤ ਹੋ ਗਈ ਹੈ। ਅਸੀਂ ਮੌਕੇ ਤੇ ਪੁੱਜੇ ਜਾਂਚ ਕੀਤੀ ਜਾ ਰਹੀ ਹੈ। ਟਰੱਕ ਡਰਾਈਵਰ ਭੱਜ ਗਿਆ ਹੈ, ਤੇ ਟਰੱਕ ਨੂੰ ਕਾਬੂ ਕਰ ਲਿਆ ਗਿਆ ਹੈ । ਪੁਲਿਸ ਨੇ ਦੱਸਿਆ ਕਿ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ ਉਸ ਤੋਂ ਬਾਅਦ ਪਰਿਵਾਰ ਦੇ ਹਵਾਲੇ ਕੀਤਾ ਜਾਵੇਗਾ ।