Punjab
ਸੰਗਰੂਰ ‘ਚ ਵਾਪਰੀ ਵੱਡੀ ਘਟਨਾ,ਗੁਆਂਢੀ ਨੇ ਘਰ ‘ਚ ਦਾਖਲ ਹੋ ਕੇ 35 ਸਾਲਾ ਵਿਅਕਤੀ ਦਾ ਕੀਤਾ ਕਤਲ
ਸੰਗਰੂਰ ਦੇ ਮੂਨਕ ਨੇੜ ਪਿੰਡ ਬਨਾਰਸੀ ‘ਚ ਵੱਡੀ ਘਟਨਾ ਵਾਪਰੀ ਹੈ ਜਿਥੇ 5 ਫਰਵਰੀ ਨੂੰ ਸ਼ਾਮ 4 ਵਜੇ ਦੇ ਕਰੀਬ ਇਕ ਗੁਆਂਢੀ ਨੇ ਦੂਜੇ ਗੁਆਂਢੀ ਨੂੰ ਡੰਡਿਆਂ ਨਾਲ ਕੁੱਟ-ਕੁੱਟ ਕੇ ਮਾਰ ਦਿੱਤਾ ਹੈ। ਹਾਲਾਂਕਿ ਅਜੇ ਤੱਕ ਕਤਲ ਬਾਰੇ ਕੋਈ ਪਤਾ ਨਹੀਂ ਲੱਗ ਸਕਿਆ ਹੈ।ਮ੍ਰਿਤਕ ਦੇ ਚਚੇਰੇ ਭਰਾ ਦਾ ਦੋਸ਼ ਹੈ ਕਿ ਉਸ ਦਾ ਭਰਾ ਬਾਹਰ ਤਾਸ਼ ਖੇਡ ਰਿਹਾ ਸੀ।ਪਹਿਲਾਂ ਇਨ੍ਹਾਂ ਲੋਕਾਂ ਨੇ ਉਸ ਨੂੰ ਘਰ ਬੁਲਾਇਆ ਅਤੇ ਜਦੋਂ ਉਹ ਘਰ ਬੈਠਾ ਚਾਹ ਪੀ ਰਿਹਾ ਸੀ ਤਾਂ ਗੁਆਂਢੀ ਆ ਗਏ। ਕੁਝ ਵਿਅਕਤੀਆਂ ਨੇ ਘਰ ‘ਚ ਦਾਖਲ ਹੋ ਕੇ ਉਸ ‘ਤੇ ਡੰਡਿਆਂ ਅਤੇ ਪੱਥਰਾਂ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ।
ਸ਼ਿਕਾਇਤ ਤੋਂ ਬਾਅਦ ਖਨੌਰੀ ਪੁਲਸ ਨੇ ਕਤਲ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇ ਚਾਚੇ ਦੇ ਲੜਕੇ ਸਤਿਆਨਾਰਾਇਣ ਸ਼ਰਮਾ ਨੇ ਦੱਸਿਆ ਕਿ ਉਸ ਦੇ ਚਾਚੇ ਦਾ ਲੜਕਾ ਨਰੇਸ਼ ਕੁਮਾਰ ਸੋਮਵਾਰ ਦੁਪਹਿਰ ਪਿੰਡ ਵਿੱਚ ਤਾਸ਼ ਖੇਡ ਰਿਹਾ ਸੀ ਅਤੇ ਉਸ ਨੂੰ ਫੋਨ ਕਰਕੇ ਘਰ ਬੁਲਾਇਆ ਗਿਆ। ਇਸ ਦੌਰਾਨ ਉਹ ਚਾਹ ਪੀ ਰਿਹਾ ਸੀ। ਗੁਆਂਢ ‘ਚ ਰਹਿੰਦੇ ਲੋਕਾਂ ਨੇ ਘਰ ‘ਚ ਦਾਖਲ ਹੋ ਕੇ ਨਰੇਸ਼ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ।ਪਰਿਵਾਰ ਦੇ ਮੈਂਬਰਾਂ ਨੇ ਉਸ ਨੂੰ ਛੁਡਾਉਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ‘ਤੇ ਵੀ ਹਮਲਾ ਕਰ ਦਿੱਤਾ ਗਿਆ। ਇਸ ਕਾਰਨ ਨਰੇਸ਼ ਕੁਮਾਰ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਉਸ ਨੂੰ ਨੇੜਲੇ ਖਨੌਰੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਲਿਆਂਦਾ ਗਿਆ। ਜਿੱਥੇ ਡਾਕਟਰ ਨੇ ਉਸ ਨੂੰ ਮੂਨਕ ਰੈਫਰ ਕਰ ਦਿੱਤਾ ਜਿੱਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਵੱਲੋਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਹੈ ਅਤੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ‘ਤੇ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।