Uncategorized
ਪੰਜਾਬ ‘ਚ ਵਾਪਰੀ ਵੱਡੀ ਘਟਨਾ, ਥਾਣੇ ਅੰਦਰ ਜਾ ਕੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
ਅੰਮ੍ਰਿਤਸਰ: ਬੀਤੀ ਰਾਤ 10 ਵਜੇ ਦੇ ਕਰੀਬ ਕੁਝ ਬਦਮਾਸ਼ਾਂ ਨੇ ਥਾਣਾ ਗੇਟ ਅੰਦਰ ਜਾ ਰਹੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ । ਗੋਲੀ ਦੀ ਆਵਾਜ਼ ਸੁਣਦੇ ਹੀ ਥਾਣਾ ਇੰਚਾਰਜ ਸਬ-ਇੰਸਪੈਕਟਰ ਸਤਨਾਮ ਸਿੰਘ ਨੇ ਜ਼ਖ਼ਮੀ ਨੌਜਵਾਨ ਨੂੰ ਆਪਣੀ ਕਾਰ ਵਿਚ ਨਿੱਜੀ ਹਸਪਤਾਲ ਪਹੁੰਚਾਇਆ ਪਰ ਹਸਪਤਾਲ ਪਹੁੰਚਦਿਆਂ ਹੀ ਨੌਜਵਾਨ ਦੀ ਮੌਤ ਹੋ ਗਈ |ਇਹ ਘਟਨਾ ਅੰਮ੍ਰਿਤਸਰ ਦੀ ਹੈ |
ਸੂਚਨਾ ਮਿਲਦੇ ਹੀ ਪੁਲਿਸ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਪਤਾ ਲੱਗਾ ਹੈ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਇਸ ਨੌਜਵਾਨ ਦੀ ਕਾਰ ਦਾ ਪਿੱਛਾ ਕੀਤਾ ਜਾ ਰਿਹਾ ਸੀ। ਜਿਵੇਂ ਹੀ ਨੌਜਵਾਨ ਆਪਣੀ ਕਾਰ ਤੋਂ ਹੇਠਾਂ ਉਤਰ ਕੇ ਥਾਣੇ ਅੰਦਰ ਜਾਣ ਲੱਗਾ ਤਾਂ ਇਨ੍ਹਾਂ ਬਦਮਾਸ਼ਾਂ ਨੇ ਉਸ ਨੂੰ ਗੋਲੀ ਮਾਰ ਦਿੱਤੀ। ਮ੍ਰਿਤਕ ਨੌਜਵਾਨ ਦੀ ਪਛਾਣ ਵੀਨੂੰ ਵਜੋਂ ਹੋਈ ਹੈ, ਜੋ ਸ੍ਰੀ ਹਰਿਮੰਦਰ ਸਾਹਿਬ ਨੇੜੇ ਕੱਪੜੇ ਦੀ ਦੁਕਾਨ ਕਰਦਾ ਸੀ। ਸੂਚਨਾ ਮਿਲਦੇ ਹੀ ਉਸਦੇ ਪਰਿਵਾਰਕ ਮੈਂਬਰ ਹਸਪਤਾਲ ਪਹੁੰਚ ਗਏ। ਪੁਲਿਸ ਨੇ ਇਸ ਮਾਮਲੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।