Ludhiana
ਲੁਧਿਆਣਾ ਵਿੱਚ ਨੌਜਵਾਨਾਂ ਨੇ ਸ਼ੱਕੀ ਹਾਲਾਤਾਂ ਵਿੱਚ ਕੀਤੀ ਖੁਦਕੁਸ਼ੀ

ਲੁਧਿਆਣਾ, 15 ਅਪਰੈਲ (ਸੰਜੀਵ ਸੂਦ): ਗਗਨਦੀਪ ਸਿੰਘ ਨਾਮੀ ਨੌਜਵਾਨ ਵੱਲੋਂ ਸ਼ੱਕੀ ਹਾਲਾਤਾਂ ਤਹਿਤ ਲੁਧਿਆਣਾ ਦੇ ਡਿਵੀਜ਼ਨ ਦੇ ਅਧੀਨ ਆਉਂਦੇ ਖੇਤਰ ਵਿੱਚ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਹੈ ਕਿ ਖੁਦਕੁਸ਼ੀ ਕਰਨ ਤੋਂ ਪਹਿਲਾਂ ਮ੍ਰਿਤਕ ਦੀ ਤਰਫੋਂ ਇਕ ਸੁਸਾਈਡ ਨੋਟ ਲਿਖਿਆ ਗਿਆ ਹੈ, ਜਿਸ ਵਿਚ ਉਸਨੇ ਦੋ ਲੋਕਾਂ ਨੂੰ ਇਸ ਲਈ ਦੋਸ਼ੀ ਠਹਿਰਾਇਆ ਹੈ। ਜਿਨ੍ਹਾਂ ਵਿਚੋਂ ਇਕ ਕਪੂਰ ਵਜੋਂ ਜਾਣਿਆ ਜਾਂਦਾ ਹੈ ਅਤੇ ਦੂਜਾ ਜੱਗਾ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰ ਨੇ ਕਾਂਸਟੇਬਲ ‘ਤੇ ਦੋਸ਼ ਲਗਾਇਆ ਹੈ ਕਿ ਉਹ ਮ੍ਰਿਤਕ ਦੀ ਦੁਕਾਨ ਤੋਂ ਰੋਜ਼ਾਨਾ ਹਜ਼ਾਰਾਂ ਰੁਪਏ ਦਾ ਖਾਣਾ ਲੈ ਕੇ ਜਾਂਦਾ ਸੀ ਅਤੇ ਗਗਨਦੀਪ ਨੂੰ ਬਹੁਤ ਪ੍ਰੇਸ਼ਾਨ ਕਰਦਾ ਸੀ।
ਉਧਰ ਪੁਲਿਸ ਦਾ ਕਹਿਣਾ ਹੈ ਕਿ ਇਸ ਕੇਸ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇੱਕ ਹੋਰ ਰਿਕਾਰਡਿੰਗ ਮਿਲੀ ਹੈ ਜਿਸ ਵਿੱਚ ਉਹ ਕਾਂਸਟੇਬਲ ਜੱਗਾ ਨੂੰ ਮਾਰਨ ਲਈ ਕਹਿ ਰਿਹਾ ਹੈ, ਇਸ ਲਈ ਪੂਰੀ ਪੜਤਾਲ ਤੋਂ ਬਾਅਦ ਹੀ ਅਸਲੀਅਤ ਦਾ ਪਤਾ ਲੱਗੇਗਾ, ਫਿਲਹਾਲ ਉਸ ਨੂੰ ਦੋਸ਼ੀ ਠਹਿਰਾਉਣਾ ਸਹੀ ਨਹੀਂ ਹੋਵੇਗਾ।