Uncategorized
ਘਰ ਵਿੱਚ ਸੁੱਤੇ ਪਏ ਵਿਅਕਤੀ ਦੀ ਕਿਸੇ ਅਣਪਛਾਤੇ ਨੇ ਤੇਜ਼ਧਾਰ ਹਥਿਆਰ ਨਾਲ ਹੱਤਿਆ

ਮੋਗਾ : ਥਾਣਾ ਸਿਟੀ ਸਾਊਥ ਦੇ ਅਧੀਨ ਪੈਂਦੇ ਇਲਾਕੇ ਪ੍ਰੀਤ ਨਗਰ ਵਿਖੇ ਵੀਰਵਾਰ ਰਾਤ ਘਰ ਵਿੱਚ ਸੁੱਤੇ ਪਏ ਵਿਅਕਤੀ ਦੀ ਕਿਸੇ ਅਣਪਛਾਤੇ ਨੇ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਹੈ। ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਮਿ੍ਤਕ ਦੀ ਪਛਾਣ ਸੁਖਵਿੰਦਰ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਪ੍ਰਰੀਤ ਨਗਰ ਮੋਗਾ ਵਜੋਂ ਹੋਈ ਹੈ, ਉਹ ਸਬਜ਼ੀ ਦਾ ਕੰਮ ਕਰਦਾ ਸੀ। ਬੀਤੀ ਰਾਤ ਉਹ ਆਪਣੇ ਪਰਿਵਾਰ ਸਮੇਤ ਘਰ ਵਿਚ ਸੁੱਤਾ ਪਿਆ ਸੀ ਤੇ ਕਿਸੇ ਅਣਪਛਾਤੇ ਵਿਅਕਤੀ ਨੇ ਉਸ ਦੇ ਗਲੇ ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਕੇ ਕਤਲ ਕਰ ਦਿੱਤਾ। ਇਸ ਸਬੰਧੀ ਥਾਣਾ ਸਿਟੀ ਸਾਊਥ ਦੇ ਇਸੰਪੈਕਟਰ ਬਲਰਾਜ ਮੋਹਨ ਨਾਲ ਨੇ ਦੱਸਿਆ ਕਿ ਮਿ੍ਤਕ ਦੇਹ ਸਰਕਾਰੀ ਹਸਪਤਾਲ ‘ਚ ਰਖਵਾ ਦਿੱਤੀ ਹੈ ਤੇ ਉਸ ਦੇ ਪਰਿਵਾਰ ਦੇ ਬਿਆਨ ਲੈਣ ਤੋਂ ਬਾਅਦ ਅਗਲੀ ਕਰਵਾਈ ਕੀਤੀ ਜਾਵੇਗੀ।