Politics
ਕਿਸਾਨ ਜਥੇਬੰਦੀਆਂ ਨੇ ਕੈਪਟਨ ਨਾਲ ਕੀਤੀ ਮੀਟਿੰਗ,ਬੁਲਾਇਆ ਜਾਵੇਗਾ ਵਿਧਾਨ-ਸਭਾ ਸੈਸ਼ਨ
ਕਿਸਾਨ ਜਥੇਬੰਦੀਆਂ ਨੇ ਕੈਪਟਨ ਨਾਲ ਕੀਤੀ ਮੀਟਿੰਗ
ਕਿਸਾਨ ਜਥੇਬੰਦੀਆਂ ਨੇ ਕੈਪਟਨ ਨਾਲ ਕੀਤੀ ਮੀਟਿੰਗ
ਬੁਲਾਇਆ ਜਾ ਸਕਦਾ ਹੈ ਵਿਧਾਨ-ਸਭਾ ਸੈਸ਼ਨ
ਕਿਸਾਨਾਂ ਦੀਆਂ 31 ਜਥੇਬੰਦੀਆਂ ਹੋਈਆਂ ਸ਼ਾਮਿਲ
29 ਸਤੰਬਰ : ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਖੇਤੀ ਸੁਧਾਰ ਬਿੱਲ ਨੂੰ ਲੈ ਕੇ ਸੰਘਰਸ਼ ਕਰ ਰਹੀਆਂ ਹਨ। ਅੱਜ ਸਮੂਹ ਕਿਸਾਨ ਜਥੇਬੰਦੀਆਂ ਨੇ ਖੇਤੀ ਆਰਡੀਨੈਂਸ ਦੇ ਖਿਲਾਫ਼ ਰੋਸ ਕਰਕਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਕੀਤੀ,ਕਿਸਾਨ ਜਥੇਬੰਦੀਆਂ ਨੇ ਵਿਧਾਨ-ਸਭਾ ਸੈਸ਼ਨ ਬੁਲਾਉਣ ਦੀ ਮੰਗ ਕੀਤੀ ਸੀ,ਜਿਸਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਵਾਨ ਕਰ ਲਿਆ ਜਾਪਦਾ ਹੈ।
ਇਸ ਮੀਟਿੰਗ ਵਿੱਚ 31 ਕਿਸਾਨ ਜਥੇਬੰਦੀਆਂ ਸ਼ਾਮਿਲ ਹੋਈਆਂ। ਕਿਸਾਨ ਜਥੇਬੰਦੀਆਂ ਨੇ 1 ਅਕਤੂਬਰ ਤੋਂ ਸੂਬੇ ਭਰ ਵਿੱਚ ਰੇਲਾਂ ਰੋਕਣ ਦੀ ਗੱਲ ਵੀ ਕਹੀ ਹੈ। ਕਿਸਾਨ ਜਥੇਬੰਦੀਆਂ ਵੱਲੋਂ ਬੀਜੇਪੀ ਲੀਡਰਾਂ ਦੇ ਘਰਾਂ ਦਾ ਘਿਰਾਓ ਵੀ ਕੀਤਾ ਜਾਵੇਗਾ। ਪੰਜਾਬ ਵਿੱਚ ਰਿਲਾਇੰਸ ਦੇ ਪੰਪਾਂ ਦਾ ਨੂੰ ਕਿਸਾਨਾਂ ਦੁਆਰਾ ਘੇਰਿਆ ਜਾਵੇਗਾ।
ਸੂਬੇ ਦੀਆ ਸਮੂਹ ਗ੍ਰਾਮ ਪੰਚਾਇਤਾਂ ਇਸ ਕਾਨੂੰਨ ਦੇ ਵਿਰੋਧ ਵਿੱਚ ਮੱਤੇ ਪਾਉਣਗੀਆਂ ਅਤੇ ਹਰ ਪਿੰਡ ਵਿੱਚ ਖੇਤੀ ਆਰਡੀਨੈਂਸ ਦੇ ਖਿਲਾਫ਼ ਕਾਰਵਾਈਆਂ ਕੀਤੀਆਂ ਜਾਣਗੀਆਂ । ਇਸ ਮੌਕੇ ਤੇ ਕਿਸਾਨ ਬਲਬੀਰ ਸਿੰਘ ਰਾਜੇਵਾਲ ਨੇ ਦੱਸਿਆ ਕਿ ਸਰਕਾਰ ਨੇ ਵਿਧਾਨ-ਸਭਾ ਸੈਸ਼ਨ ਬੁਲਾਉਣ ਲਈ ਹੁੰਗਾਰਾ ਭਰ ਦਿੱਤਾ ਤੇ ਜਲਦ ਹੀ ਸੈਸ਼ਨ ਬੁਲਾਇਆ ਜਾ ਸਕਦਾ ਹੈ। ਪਰ ਇਸ ਸੰਬੰਧੀ ਸਰਕਾਰ ਵੱਲੋਂ ਖ਼ਬਰ ਲਿਖੇ ਜਾਣ ਤੱਕ ਐਲਾਨ ਨਹੀਂ ਕੀਤਾ ਗਿਆ।
Continue Reading