Connect with us

Punjab

ਨਹਿਰੀ ਪਾਣੀ ਮਿਲਣਾ ਯਕੀਨੀ ਬਣਾਉਣ ਲਈ CM ਮਾਨ ਨੇ ਸੱਦੀ ਮੀਟਿੰਗ

Published

on

punjab

PUNJAB : ਅੰਤਰਰਾਸ਼ਟਰੀ ਸਰਹੱਦ ‘ਤੇ ਕੰਡਿਆਲੀ ਤਾਰ ਵਾਲੇ ਇਲਾਕਿਆਂ ਨੂੰ ਨਹਿਰ ਰਾਹੀਂ ਪਾਣੀ ਦੀ ਸਪਲਾਈ ਕੀਤੀ ਜਾਵੇਗੀ | ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਪੰਜਾਬ ਵਿੱਚ ਨਹਿਰੀ ਪਾਣੀ ਮਿਲਣਾ ਯਕੀਨੀ ਬਣਾਉਣ ਲਈ ਮੀਟਿੰਗ ਸੱਦੀ ਗਈ ਹੈ | ਇਹ ਮੀਟਿੰਗ ਅੱਜ12 ਵਜੇ ਸ਼ੁਰੂ ਹੋਵੇਗੀ।

ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਝੋਨੇ ਦੀ ਲਵਾਈ ਦੋ ਗੇੜਾਂ ਵਿੱਚ ਕਰਾਉਣ ਦਾ ਫੈਸਲਾ ਲਿਆ ਗਿਆ ਹੈ | 15 ਜੂਨ ਤੋਂ ਝੋਨੇ ਦੀ ਲਵਾਈ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਝੋਨੇ ਦੀ ਸਿੱਧੀ ਬਿਜਾਈ ਸਾਰੇ ਰਾਜ ਵਿੱਚ 15 ਮਈ ਤੋਂ ਸ਼ੁਰੂ ਕਰਨ ਦਾ ਫੈਸਲਾ ਲਿਆ ਗਿਆ ਹੈ। ਪੰਜਾਬ ਸਰਕਾਰ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਵਿਸ਼ੇਸ ਮੁੱਖ ਸਕੱਤਰ ਕੇਏਪੀ ਸਿਨਹਾ ਵੱਲੋਂ ਅੱਜ ਜਾਰੀ ਨੋਟੀਫਿਕੇਸ਼ਨ ਮੁਤਾਬਕ ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਮਾਨਸਾ, ਫਾਜ਼ਿਲਕਾ, ਬਠਿੰਡਾ, ਫਿਰੋਜ਼ਪੁਰ ਅਤੇ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਕੰਡਿਆਲੀ ਤਾਰ ਤੋਂ ਪਾਰ ਦੇ ਖੇਤਰ ਵਿੱਚ 11 ਜੂਨ ਤੋਂ ਝੋਨਾ ਲਾਉਣ ਦੀ ਆਗਿਆ ਦਿੱਤੀ ਗਈ ਹੈ|

ਮੋਗਾ, ਸੰਗਰੂਰ, ਬਰਨਾਲਾ, ਮਾਲੇਰਕੋਟਲਾ, ਪਟਿਆਲਾ, ਫਤਹਿਗੜ੍ਹ ਸਾਹਿਬ, ਐੱਸਏਐੱਸ ਨਗਰ, ਰੂਪਨਗਰ, ਲੁਧਿਆਣਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ 15 ਜੂਨ ਤੋਂ ਝੋਨਾ ਲਾਉਣ ਲਈ ਕਿਹਾ ਗਿਆ ਹੈ।

ਪੰਜਾਬ ਸਰਕਾਰ ਦੇ ਵਿਸ਼ੇਸ ਮੁੱਖ ਸਕੱਤਰ ਵੱਲੋਂ ਇਸ ਦੀ ਸੂਚਨਾ ਚੀਫ਼ ਮੈਨੇਜਿੰਗ ਡਾਇਰੈਕਟਰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀਐੱਲ) ਪਟਿਆਲਾ, ਪੰਜਾਬ ਰਾਜ ਦੇ ਸਾਰੇ ਡਿਪਟੀ ਕਮਿਸ਼ਨਰ, ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਸਮੇਤ ਰਾਜ ਦੇ ਸਾਰੇ ਮੁੱਖ ਖੇਤੀਬਾੜੀ ਅਧਿਕਾਰੀਆਂ ਨੂੰ ਭੇਜ ਦਿੱਤੀ ਗਈ ਹੈ।

 

Continue Reading