Connect with us

Punjab

ਲੁਧਿਆਣਾ ‘ਚ ਚਲਦੀ ਸਕਾਰਪੀਓ ਨੂੰ ਲੱਗੀ ਅੱਗ

Published

on

17 ਦਸੰਬਰ 2023: ਲੁਧਿਆਣਾ ਦੇ ਫਿਰੋਜ਼ਪੁਰ ਰੋਡ ‘ਤੇ ਦੇਰ ਰਾਤ ਇੱਕ ਵੱਡਾ ਹਾਦਸਾ ਵਾਪਰਿਆ ਦੱਸ ਦੇਈਏ ਕਿ ਸਕਾਰਪੀਓ ਗੱਡੀ ਨੂੰ ਅਚਾਨਕ ਅੱਗ ਲੱਗ ਗਈ। ਘਟਨਾ ਅਗਰ ਨਗਰ ਨੇੜੇ ਵਾਪਰੀ।ਅੱਗ ਨੂੰ ਦੇਖ ਕੇ ਸਕਾਰਪੀਓ ਸਵਾਰ ਵਿਅਕਤੀ ਹੇਠਾਂ ਉਤਰ ਗਿਆ ਅਤੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ। ਕੁਝ ਹੀ ਸਮੇਂ ਵਿੱਚ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਕਾਰ ਚਾਲਕ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਸਮੇਂ ਸਿਰ ਅੱਗ ‘ਤੇ ਕਾਬੂ ਪਾਇਆ ਗਿਆ।