Connect with us

Punjab

Gippy Grewal ਨੂੰ ਧਮਕੀਆਂ ਦੇ ਮਾਮਲੇ ‘ਚ ਨਵਾਂ ਮੋੜ

Published

on

ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਨੂੰ ਫਿਰੌਤੀ ਲਈ ਧਮਕੀ ਦੇਣ ਦੇ ਮਾਮਲੇ ਵਿਚ ਗੈਂਗਸਟਰ ਦਿਲਪ੍ਰੀਤ ਬਾਬਾ ਅਤੇ ਸੁਖਪ੍ਰੀਤ ਬੁੱਢਾ ਨੂੰ ਅਦਾਲਤ ਨੇ ਬੁੱਧਵਾਰ ਨੂੰ ਬਰੀ ਕਰ ਦਿੱਤਾ ਹੈ।ਮੋਹਾਲੀ ਦੀ ਜੁਡੀਸ਼ੀਅਲ ਮੈਜਿਸਟ੍ਰੇਟ ਨੇ ਇਸ ਮਾਮਲੇ ਵਿਚ ਪੁਲਸ ਵੱਲੋਂ ਪੇਸ਼ ਕੀਤੇ ਗਏ ਸਬੂਤਾਂ ਨੂੰ ਨਾਕਾਫ਼ੀ ਮੰਨਦਿਆਂ ਇਹ ਫ਼ੈਸਲਾ ਸੁਣਾਇਆ।

ਪੁਲਸ ਇਸ ਮਾਮਲੇ ਵਿਚ ਵੁਆਇਸ ਮੈਸੇਜ ਅਤੇ ਚੈਟ ਰਿਕਾਰਡ ਵਰਗੇ ਠੋਸ ਸਬੂਤ ਪੇਸ਼ ਕਰਨ ਵਿਚ ਅਸਫਲ ਰਹੀ ਹੈ। ਅਦਾਲਤ ਨੇ ਦੇਖਿਆ ਕਿ ਸਰਕਾਰੀ ਧਿਰ ਮੁਲਜ਼ਮਾਂ ਖ਼ਿਲਾਫ਼ ਠੋਸ ਸਬੂਤ ਪੇਸ਼ ਨਹੀਂ ਕਰ ਸਕੀ, ਜਿਸ ਕਾਰਨ ਮੁਲਜ਼ਮਾਂ ਨੂੰ ਇਸ ਮਾਮਲੇ ’ਚੋਂ ਬਰੀ ਕਰ ਦਿੱਤਾ ਗਿਆ।