Connect with us

Punjab

ਭਾਂਡੇ ਬਣਾਉਣ ਵਾਲੀ ਫੈਕਟਰੀ ‘ਚ ਵਾਪਰਿਆ ਦਰਦਨਾਕ ਹਾਦਸਾ, ਔਰਤ ਦੀ ਮੌ+ਤ…

Published

on

ਬਟਾਲਾ 8 ਸਤੰਬਰ 2023 :  ਸਥਾਨਕ ਬਾਈਪਾਸ ’ਤੇ ਸਥਿਤ ਇੱਕ ਭਾਂਡੇ ਬਣਾਉਣ ਵਾਲੀ ਫੈਕਟਰੀ ਵਿੱਚ ਦੇਰ ਸ਼ਾਮ ਕੰਮ ਕਰਦੇ ਸਮੇਂ ਅਚਾਨਕ ਮਸ਼ੀਨ ਦੀ ਲਪੇਟ ਵਿੱਚ ਆਉਣ ਨਾਲ ਇੱਕ ਔਰਤ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਸਬੰਧੀ ਮ੍ਰਿਤਕ ਜੋਤੀ (25) ਵਾਸੀ ਬਟਾਲਾ ਦੇ ਪਿਤਾ ਦਿਨੇਸ਼ ਨੇ ਦੱਸਿਆ ਕਿ ਉਸ ਦੀ ਲੜਕੀ ਜੋ ਵਿਆਹੀ ਹੋਈ ਹੈ, ਬਾਈਪਾਸ ’ਤੇ ਸਥਿਤ ਭਾਂਡੇ ਬਣਾਉਣ ਵਾਲੀ ਫੈਕਟਰੀ ਵਿੱਚ ਕੰਮ ਕਰਦੀ ਸੀ। ਬੀਤੀ ਸ਼ਾਮ ਉਹ ਫੈਕਟਰੀ ਵਿੱਚ ਕੰਮ ਕਰ ਰਹੀ ਸੀ ਕਿ ਅਚਾਨਕ ਮਸ਼ੀਨ ਨਾਲ ਉਸ ਦੀ ਟੱਕਰ ਹੋ ਗਈ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।