Connect with us

Punjab

ਪੰਜਾਬ ‘ਚ ਸਵੇਰੇ ਸ਼ਰਧਾਲੂਆਂ ਨਾਲ ਵਾਪਰਿਆ ਦਰਦਨਾਕ ਹਾਦਸਾ

Published

on

PUNJAB: ਮੋਗਾ-ਫ਼ਿਰੋਜ਼ਪੁਰ ਰੋਡ ‘ਤੇ ਅੱਜ ਸਵੇਰੇ 5.30 ਵਜੇ ਦੇ ਕਰੀਬ ਉਸ ਸਮੇਂ ਵੱਡਾ ਹਾਦਸਾ ਵਾਪਰ ਗਿਆ ਜਦੋਂ ਸ਼ਰਧਾਲੂਆਂ ਨਾਲ ਭਰੀ ਇੱਕ ਪਿਕਅੱਪ ਵੈਨ ਪਿੰਡ ਡਗਰੂ ਨੇੜੇ ਬੇਕਾਬੂ ਹੋ ਕੇ ਪਲਟ ਗਈ। ਇਸ ਹਾਦਸੇ ਦੌਰਾਨ ਕਰੀਬ 10-12 ਸ਼ਰਧਾਲੂ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਤੁਰੰਤ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ।

ਜਾਣਕਾਰੀ ਮੁਤਾਬਿਕ ਉਕਤ ਸ਼ਰਧਾਲੂ ਇਕ ਪਿਕਅੱਪ ਵੈਨ ‘ਚ ਸ੍ਰੀ ਆਨੰਦਪੁਰ ਸਾਹਿਬ ਹੋਲਾ ਮੁਹੱਲਾ ਤੋਂ ਵਾਪਸ ਆ ਰਹੇ ਸਨ ਕਿ ਇਸ ਹਾਦਸੇ ਦਾ ਸ਼ਿਕਾਰ ਹੋ ਗਏ। ਜ਼ਖਮੀ ਸ਼ਰਧਾਲੂਆਂ ‘ਚੋਂ ਜਿਨ੍ਹਾਂ ਨੂੰ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ, ਉਨ੍ਹਾਂ ‘ਚੋਂ ਇਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਬਾਕੀ ਜ਼ਖਮੀਆਂ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਮੋਗਾ ਦੇ ਸਰਕਾਰੀ ਹਸਪਤਾਲ ਦਾ ਐਮਰਜੈਂਸੀ ਸਟਾਫ ਪੂਰੀ ਤਰ੍ਹਾਂ ਚੌਕਸ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਪਿਕਅੱਪ ਵੈਨ ਦੇ ਡਰਾਈਵਰ ਦੇ ਸੌਂ ਜਾਣ ਕਾਰਨ ਵਾਪਰਿਆ ਹੈ|