Connect with us

Punjab

ਫਗਵਾੜਾ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ, 3 ਮਜ਼ਦੂਰਾਂ ਦੀ ਹੋਈ ਮੌਤ

Published

on

Phagwara: ਫਗਵਾੜਾ ‘ਚ ਹਫੜਾ-ਦਫੜੀ ਮਚ ਗਈ ਜਦੋਂ ਸਥਾਨਕ ਹੁਸ਼ਿਆਰਪੁਰ ਰੋਡ ‘ਤੇ ਪਿੰਡ ਜਗਜੀਤਪੁਰ ਨੇੜੇ ਇਕ ਜੇਸੀਬੀ ਨਾਲ ਮੋਟਰਸਾਈਕਲ ਸਵਾਰ ਤਿੰਨ ਨੌਜਵਾਨ ਮਜ਼ਦੂਰਾਂ ਦੀ ਟੱਕਰ ਹੋ ਗਈ। ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਤਿੰਨੋਂ ਨੌਜਵਾਨ ਮਜ਼ਦੂਰਾਂ ਦੀ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਫਗਵਾੜਾ ਦੇ ਸੰਘਣੀ ਆਬਾਦੀ ਵਾਲੇ ਗੋਬਿੰਦਪੁਰਾ ਇਲਾਕੇ ਦਾ ਰਹਿਣ ਵਾਲਾ ਹੈ। ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਥਾਣਾ ਰਾਵਲਪਿੰਡੀ ਦੀ ਪੁਲਿਸ ਟੀਮ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਜਗਜੀਤਪੁਰ ਨੇੜੇ ਇੱਕ ਜੇਸੀਬੀ ਮਸ਼ੀਨ ਅਤੇ ਮੋਟਰਸਾਈਕਲ ਦੀ ਟੱਕਰ ਹੋ ਗਈ, ਜਿਸ ਵਿੱਚ ਤਿੰਨ ਨੌਜਵਾਨ ਮਜ਼ਦੂਰਾਂ ਦੀ ਮੌਤ ਹੋ ਗਈ। ਪੁਲਿਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਦੇਖਿਆ ਤਾਂ ਪਤਾ ਲੱਗਾ ਕਿ ਟਾਈਲਾਂ ਅਤੇ ਪੱਥਰ ਦਾ ਕੰਮ ਕਰ ਰਹੇ ਤਿੰਨ ਨੌਜਵਾਨ ਹੁਸ਼ਿਆਰਪੁਰ ਤੋਂ ਮੋਟਰਸਾਈਕਲ ‘ਤੇ ਆ ਰਹੇ ਸਨ, ਜਿਸ ਦੌਰਾਨ ਫਗਵਾੜਾ ਤੋਂ ਜਗਜੀਤਪੁਰ ਵੱਲ ਜਾ ਰਹੀ ਜੇਸੀਬੀ ਮਸ਼ੀਨ ਨਾਲ ਉਨ੍ਹਾਂ ਦੀ ਟੱਕਰ ਹੋ ਗਈ, ਜਿਸ ਵਿਚ ਤਿੰਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਰੋਹਿਤ ਪੁੱਤਰ ਡਬਈ, ਅਸ਼ੀਸ਼ ਕੁਮਾਰ ਉਰਫ ਆਕਾਸ਼ ਪੁੱਤਰ ਗੋਲੂ ਅਤੇ ਮਨੋਜ ਤਿੰਨੋਂ ਵਾਸੀ ਮੁਹੱਲਾ ਗੋਬਿੰਦਪੁਰਾ ਫਗਵਾੜਾ ਵਜੋਂ ਹੋਈ ਹੈ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਜੇਸੀਬੀ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ ਹੈ, ਜਦੋਂਕਿ ਉਸ ਦੀ ਜੇਸੀਬੀ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਪੁਲਿਸ ਹਾਦਸੇ ਦੇ ਪਿੱਛੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ। ਪੁਲਿਸ ਨੇ ਇਹ ਮਾਮਲੇ ਨੂੰ ਦਰਜ ਕਰ ਲਿਆ ਹੈ ਅਤੇ ਦੋਸ਼ੀ ਨੂੰ ਫੜਨ ਦੀ ਕੋਸ਼ਿਸ਼ ਜਾਰੀ ਹੈ|