Punjab
ਸੰਗਰੂਰ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ,ਫੌਜ ਦੇ ਜਵਾਨ ਦੀ ਹੋਈ ਮੌਤ

ਸੰਗਰੂਰ ਤੋਂ ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆਈ ਹੈ, ਜਿੱਥੇ ਇੱਕ ਸੜਕ ਹਾਦਸੇ ਵਿੱਚ ਫੌਜ ਦੇ ਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਇੰਦਰਪ੍ਰੀਤ ਸਿੰਘ ਪੁੱਤਰ ਗੁਰਜੀਤ ਸਿੰਘ ਸ਼ੇਰੋ ਮਾਡਲ ਟਾਊਨ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਇੰਦਰਪ੍ਰੀਤ ਸਿੰਘ ਆਪਣੇ ਦੋਸਤ ਗੁਰਵਿੰਦਰ ਨਾਲ ਕਾਰ ਰਾਹੀਂ ਪਟਿਆਲਾ ਜਾ ਰਿਹਾ ਸੀ। ਇਸ ਦੌਰਾਨ ਜਦੋਂ ਉਹ ਲਹਿਰਾ ਰੋਡ ‘ਤੇ ਪਹੁੰਚਿਆ ਤਾਂ ਅਚਾਨਕ ਉਸ ਦੀ ਕਾਰ ਇਕ ਦਰੱਖਤ ਨਾਲ ਟਕਰਾ ਗਈ, ਜਿਸ ਕਾਰਨ ਇੰਦਰਪ੍ਰੀਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਗੁਰਵਿੰਦਰ ਸਿੰਘ ਗੰਭੀਰ ਜ਼ਖਮੀ ਹੋ ਗਿਆ।
ਦੱਸ ਦੇਈਏ ਕਿ ਇੰਦਰਪ੍ਰੀਤ ਸਿੰਘ ਫੌਜ ਵਿੱਚ ਤਾਇਨਾਤ ਸੀ ਜੋ ਕੁਝ ਸਮਾਂ ਪਹਿਲਾਂ ਛੁੱਟੀ ‘ਤੇ ਆਇਆ ਸੀ। ਫਿਲਹਾਲ ਪੁਲਿਸ ਨੇ ਘਟਨਾ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਕਿ ਹਾਦਸਾ ਕਿਵੇਂ ਵਾਪਰਿਆ।