Connect with us

Jalandhar

ਜਲੰਧਰ ਨਕੋਦਰ ਰੋਡ ‘ਤੇ ਟਰੈਕਟਰ-ਟਰਾਲੀ ਤੇ ਐਕਟਿਵਾ ਨਾਲ ਵਾਪਰਿਆ ਦਰਦਨਾਕ ਸੜਕ ਹਾ+ਦ+ਸਾ

Published

on

Jalandhar 31july 2023: ਜਲੰਧਰ ਨਕੋਦਰ ਰੋਡ ‘ਤੇ ਲਾਂਬੜਾ ਨੇੜੇ ਇਕ ਟਰੈਕਟਰ-ਟਰਾਲੀ ਅਤੇ ਐਕਟਿਵਾ ਦੀ ਆਹਮੋ-ਸਾਹਮਣੇ ਟੱਕਰ ਹੋ ਗਈ, ਜਿਸ ਕਾਰਨ ਐਕਟਿਵਾ ਸਵਾਰ ਗੰਭੀਰ ਜ਼ਖਮੀ ਹੋ ਗਿਆ। ਲੋਕਾਂ ਨੇ ਐਕਟਿਵਾ ਸਵਾਰ ਨੂੰ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਹ ਸਾਰੀ ਘਟਨਾ ਮੌਕੇ ‘ਤੇ ਲੱਗੇ ਕੈਮਰੇ ‘ਚ ਕੈਦ ਹੋ ਗਈ।

ਥਾਣਾ ਲਾਂਬੜਾ ਦੇ ਏ.ਐਸ.ਆਈ. ਸੁਭਾਸ਼ ਨੇ ਦੱਸਿਆ ਕਿ ਐਕਟਿਵਾ ਸਵਾਰ ਜਸਪਾਲ ਸਿੰਘ ਪੁੱਤਰ ਮੋਹਨ ਲਾਲ ਵਾਸੀ ਪਿੰਡ ਸ਼ਕਰਪੁਰ ਨਕੋਦਰ ਦੀ ਪਤਨੀ ਗਰਭਵਤੀ ਸੀ, ਜਿਸ ਨੂੰ ਜਣੇਪੇ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਜਸਪਾਲ ਆਪਣੀ ਪਤਨੀ ਨੂੰ ਮਿਲਣ ਲਈ ਸਿਵਲ ਹਸਪਤਾਲ ਜਾ ਰਿਹਾ ਸੀ ਪਰ ਜਦੋਂ ਉਹ ਲੰਬਾ ਬਾਜ਼ਾਰ ਨੇੜੇ ਪਹੁੰਚਿਆ ਤਾਂ ਉਸ ਦੀ ਐਕਟਿਵਾ ਦੀ ਬੱਜਰੀ ਨਾਲ ਭਰੀ ਟਰੈਕਟਰ-ਟਰਾਲੀ ਨਾਲ ਟੱਕਰ ਹੋ ਗਈ।

ਟੱਕਰ ਤੋਂ ਬਾਅਦ ਜਸਪਾਲ ਬੇਹੋਸ਼ ਹੋ ਗਿਆ ਅਤੇ ਲੋਕਾਂ ਨੇ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲੀਸ ਨੇ ਟਰੈਕਟਰ-ਟਰਾਲੀ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸਿਵਲ ਹਸਪਤਾਲ ਵਿੱਚ ਮ੍ਰਿਤਕ ਜਸਪਾਲ ਦੀ ਪਤਨੀ ਦੀ ਡਿਲੀਵਰੀ ਦੌਰਾਨ ਮ੍ਰਿਤਕ ਬੱਚੇ ਦਾ ਜਨਮ ਹੋਇਆ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੌਰਚਰੀ ‘ਚ ਰਖਵਾਇਆ ਗਿਆ ਹੈ ਅਤੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ।