Connect with us

Uncategorized

7.5 ਕਿਲੋ ਹੈਰੋਇਨ ਸਮੇਤ ਇੱਕ ਪਾਕਿਸਤਾਨੀ ਡਰੋਨ ਬਰਾਮਦ

Published

on

PUNJAB : ਅੰਮ੍ਰਿਤਸਰ ‘ਚ BSF ਨੂੰ ਵੱਡੀ ਸਫਲਤਾ ਮਿਲੀ ਹੈ | ਬੀ.ਐਸ.ਐਫ. ਦੀ ਟੀਮ ਨੇ ਦੋ ਵੱਖ -ਵੱਖ ਮਾਮਲਿਆਂ ‘ਚ ਕਾਰਵਾਈ ਕੀਤੀ ਹੈ| BSF ਨੇ ਹੈਰੋਇਨ ਸਮੇਤ ਇਕ ਡਰੋਨ ਬਰਾਮਦ ਕੀਤਾ ਹੈ | ਅੰਮ੍ਰਿਤਸਰ ਨੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦੇ ਖਿਲਫ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 16 ਜਿੰਦਾ ਕਾਰਤੂਸ ਅਤੇ 1 ਮੋਟਰ ਸਾਈਕਲ ਵੀ ਬਰਾਮਦ ਕੀਤਾ ਹੈ |

DGP ਗੌਰਵ ਯਾਦਵ ਨੇ ਦਿੱਤੀ ਜਾਣਕਾਰੀ

ਇਸ ਦੀ ਜਾਣਕਾਰੀ ਡੀ.ਜੀ.ਪੀ ਗੌਰਵ ਯਾਦਵ ਨੇ ਆਪਣੇ ਐਕਸ ਅਕਾਊਂਟ ‘ਤੇ ਦਿੱਤੀ ਹੈ| ਬੀ.ਐਸ.ਐਫ. ਨੇ 7.5 ਕਿਲੋ ਹੈਰੋਇਨ ਸਮੇਤ ਇਕ ਪਾਕਿਸਤਾਨੀ ਡਰੋਨ ਬਰਾਮਦ ਕੀਤਾ ਹੈ। ਇਹ ਹੈਰੋਇਨ ਡਰੋਨ ਰਾਹੀਂ 2 ਵੱਖ-ਵੱਖ ਪੈਕਟਾਂ ਵਿਚ ਸੁੱਟੀ ਗਈ ਸੀ ਅਤੇ ਉਨ੍ਹਾਂ ਨਾਲ ਕੁਝ ਲਾਈਟਿੰਗ ਸਮੱਗਰੀ ਵੀ ਜੁੜੀ ਹੋਈ ਸੀ।

NDPS ਐਕਟ ਅਤੇ ਆਰਮਜ਼ ਐਕਟ ਦੇ ਤਹਿਤ SSOC ਅੰਮ੍ਰਿਤਸਰ ਵਿਖੇ FIR ਦਰਜ ਕੀਤੀ ਗਈ ਹੈ | ਪੁੱਛਗਿੱਛ ਦੌਰਾਨ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ |