Punjab
ਨਾਜਾਇਜ਼ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਸਮੇਤ ਇੱਕ ਵਿਅਕਤੀ ਕਾਬੂ
PUNJAB : ਤਰਨਤਾਰਨ ਪੁਲਿਸ ਅਤੇ ਬੀ.ਐਸ.ਐਫ ਦੇ ਨਾਲ ਸਾਂਝੇ ਆਪਰੇਸ਼ਨ ਦੌਰਾਨ ਵੱਡੀ ਸਫਲਤਾ ਹਾਸਿਲ ਕੀਤੀ ਗਈ ਹੈ। ਇਸ ਦੌਰਾਨ ਨਜਾਇਜ਼ ਹਥਿਆਰਾਂ ਸਮੇਤ ਨਸ਼ਾ ਤਸਕਰੀ ਕਰਨ ਵਾਲੇ ਇੱਕ ਗਰੋਹ ਦਾ ਪਰਦਾਫਾਸ਼ ਕਰਕੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ।
ਜਾਣਕਾਰੀ ਮੁਤਾਬਕ ਸਰਹੱਦ ਪਾਰੋਂ ਫੜੇ ਗਏ ਵਿਅਕਤੀ ਕੋਲੋਂ 3.124 ਕਿਲੋ ਹੈਰੋਇਨ, 1 ਪਿਸਤੌਲ, 5 ਮੈਗਜ਼ੀਨ, 111 ਰੌਂਦ, 2 ਸਕੇਲਾਂ ਅਤੇ 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨਾਜਾਇਜ਼ ਹਥਿਆਰ ਬਰਾਮਦ ਕੀਤੇ ਗਏ ਹਨ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਆਪਣੇ ਐਕਸ ਅਕਾਊਂਟ ‘ਤੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਲਿਖਿਆ, “ਤਰਨਤਾਰਨ ਪੁਲਿਸ ਅਤੇ ਬੀ.ਐਸ.ਐਫ ਦੇ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 3.124 ਕਿਲੋ ਹੈਰੋਇਨ, 1 ਪਿਸਤੌਲ, 5 ਮੈਗਜ਼ੀਨ, 111 ਰੌਂਦ, 2 ਸਕੇਲਾਂ ਅਤੇ 3 ਲੱਖ ਰੁਪਏ ਦੇ ਨਜਾਇਜ਼ ਹਥਿਆਰ ਅਤੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ। ਨੂੰ ਕਾਬੂ ਕੀਤਾ ਸੀ…ਇਸ ਦੇ ਨਾਲ ਹੀ ਸਮੱਗਲਿੰਗ ਰੈਕੇਟ ਦਾ ਪਰਦਾਫਾਸ਼ ਕੀਤਾ ਗਿਆ ਸੀ।
ਉਨ੍ਹਾਂ ਲਿਖਿਆ ਕਿ ਪਾਕਿਸਤਾਨ ਤੋਂ ਸਰਹੱਦ ਪਾਰ ਤਰਨਤਾਰਨ ਇਲਾਕੇ ਤੱਕ ਨਸ਼ੇ ਪਹੁੰਚਾਉਣ ਲਈ ਡਰੋਨ ਦੀ ਵਰਤੋਂ ਕੀਤੀ ਜਾਂਦੀ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅੱਗੇ ਅਤੇ ਪਿੱਛੇ ਸਬੰਧਾਂ ਦੀ ਜਾਂਚ ਜਾਰੀ ਹੈ, ਜਿਸ ਕਾਰਨ ਹੋਰ ਵੀ ਬਰਾਮਦਗੀ ਅਤੇ ਗ੍ਰਿਫ਼ਤਾਰੀਆਂ ਹੋ ਸਕਦੀਆਂ ਹਨ। ਪੰਜਾਬ ਪੁਲਿਸ ਸੂਬੇ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।