Punjab
ਰਾਜਪੁਰਾ ਨੇੜਲੇ ਪਿੰਡ ‘ਚ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

17 ਦਸੰਬਰ 2203: ਰਾਜਪੁਰਾ ਦੇ ਨਾਲ ਲੱਗਦੇ ਪਿੰਡ ਭੋਗਲਾ ਵਿੱਚ ਅੱਜ ਤੜਕੇ ਸਾਢੇ 5 ਤੋਂ 6 ਵਜੇ ਦੇ ਕਰੀਬ ਇੱਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ। ਮਿਰਤਕ ਦਾ ਨਾਮ ਭਰਨਾ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਭੋਗਲਾ ਉਮਰ ਕਰੀਬ 45 ਸਾਲ। ਉਹ ਖੇਤਾਂ ਦੀ ਸਿੰਜਾਈ ਕਰਨ ਗਿਆ ਸੀ ਅਤੇ ਉਥੇ ਤੇਜ਼ਧਾਰ ਹਥਿਆਰ ਨਾਲ ਉਸ ਦਾ ਕਤਲ ਕਰ ਦਿੱਤਾ ਗਿਆ। ਮੌਕੇ ‘ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਡੀ.ਐਸ.ਪੀ ਸਰਕਲ ਘਨੌਰ ਦਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਅੱਜ ਸਵੇਰੇ ਥਾਣਾ ਖੇੜੀ ਗੰਡਿਆ ਦੀ ਪੁਲਿਸ ਨੂੰ ਇੱਕ ਕਤਲ ਹੋਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਪੁਲਿਸ ਪਾਰਟੀ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਹੈ | ਕਰ ਦਿੱਤੀ ਗਈ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।