National
ਦਿੱਲੀ ਦੇ ਆਦਰਸ਼ ਨਗਰ ‘ਚ ਘਰ ਦੇ ਬਾਹਰ ਸੁੱਟਿਆ ਪੈਟਰੋਲ ਬੰਬ, ਗੋਲੀਆਂ ਵੀ ਚਲਾਈਆਂ
13 ਜਨਵਰੀ 2024: ਦਿੱਲੀ ਦੇ ਆਦਰਸ਼ ਨਗਰ ‘ਚ ਇਕ ਘਰ ਦੇ ਬਾਹਰ ਪੈਟਰੋਲ ਬੰਬ ਸੁੱਟਣ ਅਤੇ ਗੋਲੀਬਾਰੀ ਕਰਨ ਦੇ ਦੋਸ਼ ‘ਚ ਇਕ ਨਾਬਾਲਗ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਵੀਰਵਾਰ ਰਾਤ ਦੀ ਇਹ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਪੁਲਿਸ ਨੇ ਦੱਸਿਆ ਕਿ ਫੁਟੇਜ ਵਿੱਚ ਚਾਰ ਨੌਜਵਾਨਾਂ ਦਾ ਇੱਕ ਸਮੂਹ ਜਿਸ ਦੇ ਮੂੰਹ ਢਕੇ ਹੋਏ ਹਨ, ਪੈਟਰੋਲ ਬੰਬ ਸੁੱਟ ਕੇ ਭੱਜਦੇ ਹੋਏ ਦਿਖਾਈ ਦੇ ਰਹੇ ਹਨ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਉੱਤਰ-ਪੱਛਮੀ ਦਿੱਲੀ ਦੇ ਆਦਰਸ਼ ਨਗਰ ‘ਚ ਇਕ ਘਰ ਦੇ ਬਾਹਰ ਪੈਟਰੋਲ ਬੰਬ ਸੁੱਟਣ ਅਤੇ ਗੋਲੀਬਾਰੀ ਕਰਨ ਦੇ ਦੋਸ਼ ‘ਚ ਇਕ ਨਾਬਾਲਗ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਸ ਨੇ ਸ਼ੁੱਕਰਵਾਰ ਨੂੰ ਇਸ ਸੰਬੰਧੀ ਜਾਣਕਾਰੀ ਦਿੱਤੀ। ਵੀਰਵਾਰ ਰਾਤ ਦੀ ਇਹ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ।
ਘਟਨਾ ‘ਚ ਕੋਈ ਜ਼ਖਮੀ ਨਹੀਂ ਹੋਇਆ
ਪੁਲਿਸ ਨੇ ਦੱਸਿਆ ਕਿ ਫੁਟੇਜ ਵਿੱਚ ਚਾਰ ਨੌਜਵਾਨਾਂ ਦਾ ਇੱਕ ਸਮੂਹ ਜਿਸ ਦੇ ਮੂੰਹ ਢਕੇ ਹੋਏ ਹਨ, ਪੈਟਰੋਲ ਬੰਬ ਸੁੱਟ ਕੇ ਭੱਜਦੇ ਹੋਏ ਦਿਖਾਈ ਦੇ ਰਹੇ ਹਨ। ਘਰ ਦੇ ਮਾਲਕ ਨੇ ਪੁਲਸ ਨੂੰ ਦੱਸਿਆ ਕਿ ਉਸ ਦਾ ਲੋਕਾਂ ਦੇ ਇਕ ਸਮੂਹ ਨਾਲ ਝਗੜਾ ਹੋਇਆ ਸੀ, ਜਿਨ੍ਹਾਂ ਨੇ ਉਸ ‘ਤੇ ਹਮਲਾ ਕੀਤਾ। ਪੁਲਸ ਮੁਤਾਬਕ ਉਸ ਦੇ ਪਰਿਵਾਰ ਦਾ ਕੋਈ ਵੀ ਮੈਂਬਰ ਜ਼ਖਮੀ ਨਹੀਂ ਹੋਇਆ ਹੈ।
ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ
ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਿਸ਼ਨ ਅਤੇ ਜਿਸ ਗਰੁੱਪ ਨਾਲ ਉਸ ਦਾ ਝਗੜਾ ਹੋਇਆ ਸੀ, ਉਨ੍ਹਾਂ ਦਾ ਪੁਰਾਣਾ ਅਪਰਾਧਿਕ ਰਿਕਾਰਡ ਸੀ। ਪੁਲਿਸ ਨੇ ਥਾਣਾ ਆਦਰਸ਼ ਨਗਰ ਵਿਖੇ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ, ਮਾਮਲੇ ਦੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।