Punjab
SAD NEWS: ਬਰਨਾਲਾ ਸ਼ਹਿਰ ‘ਚ ਹੋਇਆ ਪੁਲਿਸ ਮੁਲਾਜ਼ਮ ਦਾ ਕਤਲ, ਜਾਂਚ ‘ਚ ਜੁਟੀ ਪੁਲਿਸ

23 ਅਕਤੂਬਰ 2023 (REPORTER: PARVEEN RISHI) : ਬਰਨਾਲਾ ਸ਼ਹਿਰ ਵਿੱਚ ਐਤਵਾਰ ਦੇਰ ਰਾਤ ਇੱਕ ਪੁਲਿਸ ਮੁਲਾਜ਼ਮ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।ਓਥੇ ਹੀ ਸ਼ਹਿਰ ਦੇ 25 ਏਕੜ ਰਕਬੇ ਵਿੱਚ ਸਥਿਤ ਇੱਕ ਰੈਸਟੋਰੈਂਟ ਵਿੱਚ ਕਬੱਡੀ ਖਿਡਾਰੀਆਂ ਅਤੇ ਰੈਸਟੋਰੈਂਟ ਦੇ ਵਰਕਰਾਂ ਵਿੱਚ ਝਗੜਾ ਹੋ ਗਿਆ।ਜਿਸ ਤੋਂ ਬਾਅਦ ਥਾਣਾ ਸਿਟੀ ਵਨ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਰੈਸਟੋਰੈਂਟ ‘ਚ ਲੜਾਈ ਕਰਨ ਵਾਲੇ ਕਬੱਡੀ ਖਿਡਾਰੀਆਂ ਦੀ ਕਾਰ ‘ਚ ਬੈਠਣ ਸਮੇ ਪੁਲਿਸ ਮੁਲਾਜ਼ਮਾਂ ਨਾਲ ਵੀ ਬਹਿਸ ਹੋਈ।
ਮੁਲਜ਼ਮਾਂ ਨੇ ਹੌਲਦਾਰ ਦਰਸ਼ਨ ਸਿੰਘ ਦੀ ਕੁੱਟਮਾਰ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ, ਜਿਸ ਨੂੰ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।ਘਟਨਾ ਦੇ ਚਸ਼ਮਦੀਦਾਂ ਅਨੁਸਾਰ ਮੁਲਜ਼ਮ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸਨ।ਪੁਲਿਸ ਮੁਲਾਜ਼ਮ ਨਾਲ ਕੁੱਟਮਾਰ ਕਰਨ ਤੋਂ ਬਾਅਦ ਮੁਲਜ਼ਮਾਂ ਨੇ ਰੈਸਟੋਰੈਂਟ ਦੀ ਭੰਨਤੋੜ ਵੀ ਕੀਤੀ।’ਤੇ ਘਟਨਾ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ | ਤੇ ਦੱਸ ਦੇਈਏ ਕਿ ਪੁਲਿਸ ਇਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ |ਮ੍ਰਿਤਕ ਦਰਸ਼ਨ ਸਿੰਘ ਪਿਛਲੇ ਕਾਫੀ ਸਮੇਂ ਤੋਂ ਥਾਣਾ ਸਿਟੀ ਇਕ ਵਿਚ ਕਾਂਸਟੇਬਲ ਵਜੋਂ ਡਿਊਟੀ ਕਰ ਰਿਹਾ ਸੀ।