Connect with us

Punjab

ਅੰਮ੍ਰਿਤਸਰ ‘ਚ ਸੜਕ ਬਣਾਉਣ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਵੱਲੋਂ ਕੀਤਾ ਗਿਆ ਰੋਸ ਪ੍ਰਦਰਸ਼ਨ

Published

on

24 ਨਵੰਬਰ 2023: ਅੰਮ੍ਰਿਤਸਰ ਤੋਂ ਫਤਿਹਗੜ੍ਹ ਚੂੜੀਆਂ ਵਾਇਆ ਸੰਗਤਪੁਰਾ ਸੜਕ ਬਣਾਉਣ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਡਾ: ਪਰਮਿੰਦਰ ਸਿੰਘ ਪੰਡੋਰੀ ਦੀ ਅਗਵਾਈ ਹੇਠ ਇਲਾਕੇ ਦੇ ਲੋਕਾਂ ਦੇ ਸਹਿਯੋਗ ਨਾਲ ਪਿੰਡ ਚੇਤਨਪੁਰਾ ਵਿਖੇ ਆਵਾਜਾਈ ਨੂੰ ਪੂਰੀ ਤਰਾਂ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ।

ਇਸ ਮੌਕੇ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਉਕਤ ਸੜਕ ਬਣੀ ਨੂੰ ਲੰਬਾ ਸਮਾਂ ਹੋ ਚੁੱਕਾ ਹੈ, ਪਰ ਕਿਸੇ ਵੀ ਵੱਲੋਂ ਸਾਰ ਨਹੀਂ ਲਈ ਜਾ ਰਹੀ । ਆਗੂਆਂ ਨੇ ਕਿਹਾ ਕਿ ਅਗਸਤ 2019 ਵਿੱਚ ਉਕਤ ਸੜਕ ਨੂੰ 18 ਫੁੱਟ ਤੋਂ ਵਧਾ ਕੇ 33 ਫੁੱਟ ਤੱਕ ਚੌੜਾ ਕਰਨ ਦਾ ਨੀਂਹ ਪੱਥਰ ਕਾਂਗਰਸ ਸਰਕਾਰ ਵੇਲੇ ਰੱਖਿਆ ਗਿਆ ਸੀ, ਪਰ ਕੁਝ ਕੁ ਫੀਸਦੀ ਕੰਮ ਕਰਨ ਤੋਂ ਬਾਅਦ ਇਸ ਵੇਲੇ ਕੰਮ ਬਿਲਕੁਲ ਬੰਦ ਪਿਆ ਹੈ । ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਅੱਗੇ ਦੱਸਿਆ ਕਿ ਸੜਕ ਦੀ ਬਹੁਤ ਹੀ ਮਾੜੀ ਹਾਲਤ ਅਤੇ ਭਾਰੀ ਆਵਾਜਾਈ ਹੋਣ ਕਾਰਨ ਨਿੱਤ ਵਾਪਰ ਰਹੇ ਸੜਕ ਹਾਦਸਿਆਂ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਦੀਆਂ ਕੀਮਤੀ ਜਾਨਾਂ ਜਾ ਚੁੱਕੀਆਂ ਹਨ, ਪਰ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਹੋਇਆ ਹੈ ।