Connect with us

Amritsar

ਅੰਮ੍ਰਿਤਸਰ-ਲਾਹੌਰ ਰੋਡ ‘ਤੇ ਵਾਪਰਿਆ ਸੜਕ ਹਾਦਸਾ, ਤੇਜ਼ ਰਫਤਾਰ ਇਨੋਵਾ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ

Published

on

ਅੰਮ੍ਰਿਤਸਰ 11ਸਤੰਬਰ 2023:  ਪੰਜਾਬ ਦੇ ਅੰਮ੍ਰਿਤਸਰ-ਲਾਹੌਰ ਰੋਡ ‘ਤੇ ਐਤਵਾਰ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ ਹੈ । ਇਸ ਹਾਦਸੇ ‘ਚ ਗੁਮਾਨਪੁਰਾ ਵਾਸੀ ਹਰਪ੍ਰੀਤ ਸਿੰਘ ਦੀ ਮੌਤ ਹੋ ਗਈ ਹੈ। ਓਥੇ ਹੀ ਦੱਸ ਦੇਈਏ ਕਿ ਮੁਲਜ਼ਮ ਕਾਰ ਚਾਲਕ ਉਥੇ ਹੀ ਆਪਣੀ ਗੱਡੀ ਛੱਡ ਕੇ ਫਰਾਰ ਹੋ ਗਿਆ ਹੈ । ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਦੌਰਾਨ ਮ੍ਰਿਤਕ ਦੇ ਪਰਿਵਾਰ ਵਾਲੇ ਵੀ ਮੌਕੇ ‘ਤੇ ਪਹੁੰਚ ਗਏ ਅਤੇ ਉਨ੍ਹਾਂ ਦੀ ਪੁਲਸ ਨਾਲ ਬਹਿਸ ਹੋ ਗਈ। ਇਸ ਦੌਰਾਨ ਮ੍ਰਿਤਕ ਦੇ ਭਰਾ ਨੇ ਇਨੋਵਾ ਕਾਰ ਦੀ ਵੀ ਭੰਨਤੋੜ ਕੀਤੀ।

ਕਾਰ ਸਵਾਰਾਂ ਨੇ ਸ਼ਰਾਬ ਪੀਤੀ ਹੋਈ ਸੀ
ਮੌਕੇ ‘ਤੇ ਮੌਜੂਦ ਇਕ ਚਸ਼ਮਦੀਦ ਰਵਿੰਦਰ ਸਿੰਘ ਨੇ ਦੱਸਿਆ ਕਿ ਇਨੋਵਾ ਕਾਰ ਖਾਸਾ ਸਾਈਡ ਤੋਂ ਬਹੁਤ ਤੇਜ਼ ਰਫਤਾਰ ਨਾਲ ਆ ਰਹੀ ਸੀ। ਮੋਟਰਸਾਈਕਲ ਸਵਾਰ ਵੀ ਉਸੇ ਦਿਸ਼ਾ ਤੋਂ ਆ ਰਿਹਾ ਸੀ। ਹਾਦਸਾ ਇੰਨਾ ਭਿਆਨਕ ਸੀ ਕਿ ਬਾਈਕ ਸਵਾਰ ਕਈ ਫੁੱਟ ਛਾਲ ਮਾਰ ਕੇ ਅੱਗੇ ਜਾ ਡਿੱਗਿਆ। ਕਾਰ ‘ਚ ਚਾਰ ਵਿਅਕਤੀ ਸਵਾਰ ਸਨ, ਜੋ ਸ਼ਰਾਬੀ ਨਜ਼ਰ ਆ ਰਹੇ ਸਨ।

ਨੌਜਵਾਨ ਨੂੰ ਕੁਝ ਮੋਟਰਸਾਈਕਲ ਸਵਾਰਾਂ ਨੇ ਚੁੱਕ ਕੇ ਹਸਪਤਾਲ ਪਹੁੰਚਾਇਆ। ਹਸਪਤਾਲ ਵਿੱਚ ਡਾਕਟਰਾਂ ਨੇ ਹਰਪ੍ਰੀਤ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ।