Connect with us

Delhi

ਵੱਡੀ ਖ਼ਬਰ:ਲਾਰੈਂਸ ਬਿਸ਼ਨੋਈ ਦਾ ਇਕ ਸ਼ਾਰਪ ਸ਼ੂਟਰ ਚੜ੍ਹਿਆ ਪੁਲਿਸ ਅੜਿੱਕੇ, ਵੱਡੀ ਮਾਤਰਾ ‘ਚ ਹਥਿਆਰ ਵੀ ਕੀਤੇ ਬਰਾਮਦ

Published

on

14 ਦਸੰਬਰ 2023: ਪੰਜਾਬ ਦੇ ਸਾਬਕਾ ਵਿਧਾਇਕ ਦੀਪ ਮਲਹੋਤਰਾ ਦੇ ਦਿੱਲੀ ਸਥਿਤ ਘਰ ‘ਤੇ ਗੋਲੀਆਂ ਚਲਾਉਣ ਵਾਲੇ ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ਾਰਪਸ਼ੂਟਰ ਨੂੰ ਕ੍ਰਾਈਮ ਬ੍ਰਾਂਚ ਨੇ ਗ੍ਰਿਫਤਾਰ ਕਰ ਲਿਆ ਹੈ। ਸ਼ਾਰਪ ਸ਼ੂਟਰ ਨੂੰ ਫੜਨ ਲਈ ਪੁਲਿਸ ਨੂੰ ਗੋਲੀ ਚਲਾਉਣੀ ਪਈ। ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਦੇ ਘਰ ‘ਤੇ ਗੋਲੀਆਂ ਚਲਾਉਣ ਵਾਲੇ ਦੋ ਸ਼ਾਰਪ ਸ਼ੂਟਰਾਂ ਨੂੰ ਪੁਲਿਸ ਨੇ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਹੈ। ਦਿੱਲੀ ਪੁਲਿਸ ਨੇ ਤੀਜੇ ਸ਼ਾਰਪ ਸ਼ੂਟਰ ਕੋਲੋਂ ਦੋ ਜਿੰਦਾ ਕਾਰਤੂਸ ਅਤੇ ਇੱਕ ਪਿਸਤੌਲ ਵੀ ਬਰਾਮਦ ਕੀਤਾ ਹੈ।

ਦਰਅਸਲ, ਦੀਪ ਮਲਹੋਤਰਾ ਪੰਜਾਬ ਦਾ ਇਕ ਵੱਡਾ ਸ਼ਰਾਬ ਕਾਰੋਬਾਰੀ ਹੈ। ਉਨ੍ਹਾਂ ਦਾ ਘਰ ਦਿੱਲੀ ਦੇ ਪੰਜਾਬੀ ਬਾਗ ਇਲਾਕੇ ਵਿੱਚ ਹੈ। ਘਟਨਾ ਦਾ ਸੀ.ਸੀ.ਟੀ.ਵੀ. ਵੀ ਸਾਹਮਣੇ ਆਇਆ ਸੀ। ਜਿਸ ‘ਚ ਸ਼ੂਟਰ ਘਰ ‘ਤੇ ਗੋਲੀਆਂ ਚਲਾਉਂਦੇ ਨਜ਼ਰ ਆ ਰਹੇ ਸੀ। ਉਨ੍ਹਾਂ ਨੇ ਸਾਬਕਾ ਵਿਧਾਇਕ ਦੇ ਘਰ ‘ਤੇ 5 ਵਾਰ ਫਾਇਰਿੰਗ ਕੀਤੀ। ਘਟਨਾ ਦੇ ਬਾਅਦ ਤੋਂ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।