Punjab
Punjab Police ਦੇ ਮੁਲਾਜ਼ਮਾਂ ਨੂੰ ਝਟਕਾ, ਹੁਣ ਨਹੀਂ ਮਿਲੇਗੀ ਕੋਈ ਛੁੱਟੀ
PUNJAB POLICE : ਪੰਜਾਬ ਪੁਲਿਸ ਨੂੰ 1 ਅਕਤੂਬਰ ਤੋਂ ਲੈ ਕੇ 15 ਅਕਤੂਬਰ ਤੱਕ ਕੋਈ ਛੁੱਟੀ ਨਹੀਂ ਮਿਲੇਗੀ | ਇਹ ਫੈਸਲਾ ਡੀਜੀਪੀ ਗੌਰਵ ਯਾਦਵ ਨੇ ਲਿਆ ਹੈ ਅਤੇ ਉਨ੍ਹਾਂ ਨੇ ਕਿਹਾ ਹੈ ਕਿ ਸਿਰਫ਼ ਐਮਰਜੈਂਸੀ ਛੁਟੀ ਹੀ ਮਿਲ ਸਕੇਗੀ ਪਰ ਇਹ ਛੁੱਟੀ ਲੈਣ ਲਈ ਵਿਸ਼ੇਸ਼ ਅਰਜ਼ੀ ਦੇਣੀ ਲਾਜ਼ਮੀ ਹੋਵੇਗੀ।
ਪੰਜਾਬ ਵਿੱਚ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਨੂੰ ਲੈਕੇ ਪੰਜਾਬ ਪੁਲਿਸ ਦੇ ਸਾਰੇ ਵਿਭਾਗਾਂ ਵਿੱਚ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਇਹ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ ਹੈ ਅਤੇ ਛੁੱਟੀਆਂ ਸੰਬੰਧੀ ਡੀਜੀਪੀ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਪੁਲਿਸ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ 1 ਅਕਤੂਬਰ ਤੋਂ 15 ਅਕਤੂਬਰ ਤੱਕ ਦੀਆਂ ਛੁੱਟੀਆਂ ਪੂਰੀ ਤਰ੍ਹਾਂ ਰੱਦ ਕਰ ਦਿੱਤੀਆਂ ਗਈਆਂ ਹਨ।
ਇਸ ਦੇ ਨਾਲ ਹੀ ਜੇਕਰ ਕਿਸੇ ਪੁਲਿਸ ਮੁਲਾਜ਼ਮ ਨੂੰ ਐਮਰਜੈਂਸੀ ਛੁੱਟੀ ਦੀ ਲੋੜ ਹੈ ਤਾਂ ਉਸ ਲਈ ਵਿਸ਼ੇਸ਼ ਅਰਜ਼ੀ ਦੇਣੀ ਲਾਜ਼ਮੀ ਹੋਵੇਗੀ।