Punjab
ਲੁਧਿਆਣਾ ਕੋਰਟ ਕੰਪਲੈਕਸ ‘ਚ ਦੋ ਗੁੱਟਾਂ ਵਿਚਕਾਰ ਹੋਈ ਗੋਲੀਬਾਰੀ, 3 ਰਾਊਂਡ ਫਾਇਰਿੰਗ ਵੀ ਕੀਤੀ ਗਈ

ਲੁਧਿਆਣਾ ਕੋਰਟ ਕੰਪਲੈਕਸ ‘ਚ ਮੰਗਲਵਾਰ ਨੂੰ ਦੋ ਗੁੱਟਾਂ ਵਿਚਾਲੇ ਹੋਈ ਤਕਰਾਰ ਤੋਂ ਬਾਅਦ ਗੋਲੀਬਾਰੀ ਹੋ ਗਈ। ਇਸ ਦੌਰਾਨ ਤਿੰਨ ਰਾਊਂਡ ਫਾਇਰ ਹੋਏ, ਜਿਸ ‘ਚ ਦੋ ਲੋਕ ਜ਼ਖਮੀ ਹੋ ਗਏ। ਇੱਕ ਦੀ ਬਾਂਹ ਵਿੱਚ ਅਤੇ ਦੂਜੇ ਦੀ ਕਮਰ ਵਿੱਚ ਗੋਲੀ ਲੱਗੀ ਸੀ। ਦੋਵਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਨੇ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਹੈ। ਦੋਵੇਂ ਧੜੇ ਅਦਾਲਤ ਵਿੱਚ ਪੇਸ਼ ਹੋਣ ਲਈ ਆਏ ਸਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਇਹ ਮਾਮਲਾ ਮਾਡਲ ਟਾਊਨ ਥਾਣੇ ਵਿੱਚ ਕੁੱਟਮਾਰ ਨਾਲ ਸਬੰਧਤ ਸੀ। ਇਸ ਵਿੱਚ ਗਵਾਹੀ ਦੇਣ ਆਏ ਨੌਜਵਾਨਾਂ ਨੂੰ ਗਵਾਹੀ ਦੇਣ ਤੋਂ ਰੋਕ ਦਿੱਤਾ ਗਿਆ। ਇਸ ਤੋਂ ਬਾਅਦ ਦੋਵਾਂ ਧਿਰਾਂ ਵਿੱਚ ਲੜਾਈ ਹੋ ਗਈ।