Connect with us

Punjab

ਸਿਖਲਾਈ ਉਪਰੰਤ ਦਿੱਤਾ ਜਾਵੇਗਾ 3500 ਰੁਪਏ ਦ ਵਜੀਫਾ: ਗੁਰਮੀਤ ਖੁੱਡੀਆਂ

Published

on

ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਸ. ਕੁਲਦੀਪ ਸਿੰਘ ਜਸੋਵਾਲ ਦੀ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਅਤੇ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਐਸ.ਸੀ. ਲਾਭਪਾਤਰੀਆਂ ਦਾ 2 ਹਫਤਿਆਂ ਦਾ ਮੁਫ਼ਤ ਡੇਅਰੀ ਸਿਖਲਾਈ ਕੋਰਸ ਦਾ ਦੂਜਾ ਬੈਚ 15 ਸਤੰਬਰ 2025 ਤੋਂ ਡੇਅਰੀ ਸਿਖਲਾਈ ਕੇਂਦਰ, ਚਤਾਮਲੀ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ।

ਇਹ ਜਾਣਕਾਰੀ ਦਿੰਦਿਆਂ ਹਰਪ੍ਰੀਤ ਸਿੰਘ, ਡਿਪਟੀ ਡਾਇਰੈਕਟਰ ਡੇਅਰੀ ਐਸ.ਏ.ਐਸ ਨਗਰ ਨੇ ਦੱਸਿਆ ਕਿ ਇਸ ਸਿਖਲਾਈ ਸਕੀਮ ਤਹਿਤ ਸਿਖਲਾਈ ਉਨ੍ਹਾਂ ਵਿਅਕਤੀਆਂ ਨੂੰ ਹੀ ਦਿੱਤੀ ਜਾਵੇਗੀ, ਜਿਨ੍ਹਾਂ ਦੀ ਉਮਰ 18 ਸਾਲ ਤੋਂ 50 ਸਾਲ ਦੇ ਦਰਮਿਆਨ ਹੋਵੇ, ਘੱਟੋ ਘੱਟ ਪੰਜਵੀਂ ਪਾਸ ਹੋਵੇ, ਅਨੁਸੂਚਿਤ ਜਾਤੀ ਨਾਲ ਸੰਬੰਧ ਰੱਖਦਾ ਹੋਵੇ। ਪੰਜਾਬ ਸਰਕਾਰ ਵੱਲੋਂ ਇਹ ਸਿਖਲਾਈ ਮੁਫ਼ਤ ਕਰਵਾਈ ਜਾ ਰਹੀ ਹੈ, ਜਿਸਦੀ ਕਿ ਕੋਈ ਵੀ ਫੀਸ ਨਹੀ ਹੈ। ਬਲਕਿ ਸਿਖਿਆਰਥੀਆਂ ਨੂੰ ਸਿਖਲਾਈ ਉਪਰੰਤ 3500 ਰੁਪਏ ਪ੍ਰਤੀ ਸਿਖਿਆਰਥੀ ਵਜੀਫਾ ਵੀ ਦਿੱਤਾ ਜਾਵੇਗਾ। ਡੇਅਰੀ ਇੰਸਪੈਕਟਰ ਸ. ਕਰਨਵੀਰ ਸਿੰਘ ਬਾਵਾ ਨੇ ਅਨੁਸੂਚਿਤ ਜਾਤੀ ਨਾਲ ਸੰਬੰਧ ਰੱਖਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਇਹ ਡੇਅਰੀ ਸਿਖਲਾਈ ਪ੍ਰਾਪਤ ਕਰਕੇ, ਵਿਭਾਗ ਦੀਆਂ ਸਕੀਮਾਂ ਦਾ ਪੂਰਨ ਲਾਹਾ ਲੈ ਕੇ, ਆਪਣੇ ਡੇਅਰੀ ਧੰਦੇ ਨੂੰ ਵਪਾਰਕ ਲੀਹਾਂ ਤੇ ਲੈ ਕੇ ਜਾਣਾ ਚਾਹੀਦਾ ਹੈ। ਅੱਜ ਦੇ ਸਮੇਂ ਦੌਰਾਨ ਖੇਤੀ ਬਾੜੀ ਦੇ ਫਸਲੀ ਚੱਕਰ ਦੇ ਬਦਲਾਅ ਲਈ ਡੇਅਰੀ ਦਾ ਧੰਦਾ ਅਪਨਾਉਣਾ ਚਾਹੀਦਾ ਹੈ। ਚਾਹਵਾਨ ਐਸ.ਸੀ. ਲਾਭਪਾਤਰੀ ਦਫਤਰ, ਡਿਪਟੀ ਡਾਇਰੈਕਟਰ ਡੇਅਰੀ ਮਾਰਫਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐਸ.ਏ.ਐਸ ਨਗਰ, ਕਮਰਾ ਨੰਬਰ 434, ਤੀਜੀ ਮੰਜਿਲ ਵਿਖੇ ਕਿਸੇ ਵੀ ਕੰਮ ਵਾਲੇ ਦਿਨ ਆ ਕੇ ਅਪਲਾਈ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰਬਰ 9501502846 ਤੇ ਸੰਪਰਕ ਕੀਤਾ ਜਾ ਸਕਦਾ ਹੈ ।