Connect with us

HIMACHAL PRADESH

ਚੰਡੀਗੜ੍ਹ-ਮਨਾਲੀ ਹਾਈਵੇ ‘ਤੇ ਚੱਲਦੀ ਕਾਰ ‘ਤੇ ਡਿੱਗਿਆ ਪੱਥਰ, ਬੱਚੇ ਦੀ ਮੌ+ਤ

Published

on

CHANDIGARH 12AUGUST 2023: ਚੰਡੀਗੜ੍ਹ-ਮਨਾਲੀ ਕੌਮੀ ਸ਼ਾਹਰਾਹ ’ਤੇ ਮੰਡੀ ਤੋਂ ਛੇ ਮੀਲ ਦੀ ਦੂਰੀ ’ਤੇ ਦੇਰ ਸ਼ਾਮ ਚੱਲਦੀ ਆਲਟੋ ਕਾਰ ’ਤੇ ਪੱਥਰ ਡਿੱਗਣ ਕਾਰਨ ਇੱਕ ਬੱਚੇ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਤਿੰਨ ਹੋਰ ਜ਼ਖ਼ਮੀ ਹੋ ਗਏ। ਕਾਰ ਵਿੱਚ ਚਾਰ ਵਿਅਕਤੀ ਸਵਾਰ ਸਨ। ਬੱਚੇ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜ਼ਖਮੀਆਂ ਨੂੰ ਸਥਾਨਕ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਇਸ ਘਟਨਾ ਤੋਂ ਬਾਅਦ ਹਾਈਵੇਅ ‘ਤੇ ਲੰਮਾ ਜਾਮ ਲੱਗ ਗਿਆ। ਮੰਡੀ ਦੇ ਛੇ ਅਤੇ ਨੌਂ ਮੀਲ ਵਿੱਚ ਬਾਰ-ਬਾਰ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਇਸ ਦੇ ਮੱਦੇਨਜ਼ਰ ਹਾਈਵੇਅ ਨੂੰ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਹੈ।

ਦੂਜੇ ਪਾਸੇ ਸ਼ਿਮਲਾ-ਕਾਲਕਾ ਰਾਸ਼ਟਰੀ ਮਾਰਗ ‘ਤੇ ਸ਼ੋਘੀ-ਤਾਰਾਦੇਵੀ ਵਿਚਕਾਰ ਦੇਰ ਸ਼ਾਮ ਭਾਰੀ ਢਿੱਗਾਂ ਡਿੱਗਣ ਕਾਰਨ ਆਵਾਜਾਈ ਠੱਪ ਹੋ ਗਈ। ਮਲਬਾ ਹਟਾਉਣ ਦਾ ਕੰਮ ਚੱਲ ਰਿਹਾ ਹੈ।