Connect with us

Punjab

ਗੁਰਦਾਸਪੁਰ ਦੇ ਹਸਪਤਾਲ ‘ਚ ਬਣਿਆ ਅਜੀਬੋ ਗਰੀਬ ਮਾਹੌਲ….

Published

on

ਗੁਰਦਾਸਪੁਰ 8ਸਤੰਬਰ 2023 :. ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ‘ਚ ਉਸ ਸਮੇ ਅਜੀਬੋ ਗਰੀਬ ਮਾਹੌਲ ਬਣਿਆ ਜਦ ਔਰਤ ਨੇ ਜਨ ਔਸ਼ਧੀ ਸੈਂਟਰ ਦੇ ਬਾਹਰ ਹੀ ਬੱਚੇ ਨੂੰ ਜਨਮ ਦਿੱਤਾ। ਡਿਲਵਰੀ ਦੀ ਇਹ ਸਾਰੀ ਘਟਨਾ ਨੇੜੇ ਲੱਗੇ ਸੀਸੀਟੀਵੀ ਕੈਮਰੇ ‘ਚ ਕੈਦ ਹੋ ਗਈ। ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ਵਿੱਚ ਡਾਕਟਰਾਂ ਨੂੰ ਉਸ ਸਮੇਂ ਹੱਥਾਂ ਪੈਰਾਂ ਦੀ ਪੈ ਗਈ, ਜਦੋਂ ਇੱਕ ਗਰਭਵਤੀ ਔਰਤ ਨੇ ਹਸਪਤਾਲ ਦੇ ਜਨ ਔਸ਼ਧੀ ਸੈਂਟਰ ਦੇ ਬਾਹਰ ਹੀ ਬੱਚੇ ਨੂੰ ਜਨਮ ਦਿੱਤਾ।

ਓਥੇ ਹੀ ਮਿਲੀ ਜਾਣਕਾਰੀ ਮੁਤਾਬਿਕ ਦੱਸਿਆ ਅਜੇ ਰਿਹਾ ਹੀ ਕਿ ਉਸ ਮੌਕੇ ‘ਤੇ ਮਹਿਲਾ ਦੇ ਪਤੀ ਨੇ ਹੀ ਬੱਚੇ ਨੂੰ ਸੰਭਾਲਿਆ ਅਤੇ ਕਿਸੇ ਹੋਰ ਮਹਿਲਾ ਦੀ ਸਹਾਇਤਾ ਨਾਲ ਨਵਜੰਮੇ ਬੱਚੇ ਨੂੰ ਨਰਸਿੰਗ ਸਟਾਫ ਤੱਕ ਪਹੁੰਚਾਇਆ। ਮਹਿਲਾ ਦੀ ਡਿਲਵਰੀ ਹੋਣ ਦੀ ਇਹ ਸਾਰੀ ਘਟਨਾ ਸਰਕਾਰੀ ਹਸਪਤਾਲ ਦੇ ਅੰਦਰ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ । ਫਿਲਹਾਲ ਡਾਕਟਰਾਂ ਵੱਲੋਂ ਇਸ ਮਹਿਲਾ ਦਾ ਇਲਾਜ ਸ਼ੁਰੂ ਕੀਤਾ ਜਾ ਚੁੱਕਾ ਹੈ ਅਤੇ ਇਸ ਸਮੇਂ ਜੱਚਾ-ਬੱਚਾ ਦੋਵੇਂ ਠੀਕ ਹਨ।