Connect with us

Uncategorized

ਪਟਿਆਲਾ ‘ਚ ਪ੍ਰਦਰਸ਼ਨ ਕਰ ਰਹੇ ਅਧਿਆਪਕ ਨੇ ਨਹਿਰ ‘ਚ ਮਾਰੀ ਛਾਲੀ

Published

on

ਪਟਿਆਲਾ : ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਦਾ ਗੁੱਸਾ ਸਰਕਾਰ ਖਿਲਾਫ ਵਧਦਾ ਜਾ ਰਿਹਾ ਹੈ। ਇਸੇ ਦੌਰਾਨ ਅੱਜ ਪਟਿਆਲਾ ਵਿੱਚ ਇੱਕ ਪ੍ਰਦਰਸ਼ਨਕਾਰੀ ਅਧਿਆਪਕ ਨੇ ਨਹਿਰ ਵਿੱਚ ਛਾਲ ਮਾਰ ਦਿੱਤੀ। ਸਰਕਾਰ ਵਿਰੁੱਧ ਗੁੱਸਾ ਦਿਖਾਉਂਦੇ ਹੋਏ ਅਚਾਨਕ ਅਧਿਆਪਕ ਨੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਹਾਲਾਂਕਿ, ਉਕਤ ਅਧਿਆਪਕ ਨੂੰ ਗੋਤਾਖੋਰਾਂ ਦੀ ਮਦਦ ਨਾਲ ਤੁਰੰਤ ਬਾਹਰ ਕੱਢਿਆ ਗਿਆ। ਫਿਲਹਾਲ ਉਸ ਦੀ ਹਾਲਤ ਸਥਿਰ ਬਣੀ ਹੋਈ ਹੈ।

ਅਧਿਆਪਕਾਂ ਦਾ ਕਹਿਣਾ ਹੈ ਕਿ ਲੰਮੇ ਸਮੇਂ ਤੋਂ ਉਹ ਆਪਣੇ ਨਿਯੁਕਤੀ ਪੱਤਰਾਂ ਨੂੰ ਲੈ ਕੇ ਵਿਰੋਧ ਕਰ ਰਹੇ ਹਨ। ਪਰ ਦੋ ਟੈਸਟ ਪਾਸ ਕਰਨ ਦੇ ਬਾਵਜੂਦ ਉਹ ਬੇਰੁਜ਼ਗਾਰ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਵੇ ਨਹੀਂ ਤਾਂ ਉਹ ਇਸ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ।