Connect with us

Punjab

ਰੂਪਨਗਰ ‘ਚ ਵਾਪਰਿਆ ਭਿਆਨਕ ਹਾਦਸਾ, ਖੜ੍ਹੀ ਬੱਸ ਨੂੰ ਟਰੱਕ ਨੇ ਮਾਰੀ ਟੱਕਰ…

Published

on

ਰੂਪਨਗਰ 23ਸਤੰਬਰ 2023: ਰੂਪਨਗਰ ਬਾਈਪਾਸ ਦੇ ਸਤਲੁਜ ਦਰਿਆ ਪੁਲ ‘ਤੇ ਵੱਡਾ ਹਾਦਸਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦਰਅਸਲ ਇੱਥੇ ਖੜ੍ਹੀ ਪ੍ਰਾਈਵੇਟ ਬੱਸ ਨੂੰ ਪਿੱਛੇ ਤੋਂ ਆ ਰਹੇ ਟਰੱਕ ਨੇ ਜ਼ੋਰਦਾਰ ਟੱਕਰ ਮਾਰੀ। ਓਥੇ ਹੀ ਮੌਜ਼ੂਦ ਚਸ਼ਮਦੀਦਾਂ ਮੁਤਾਬਕ ਹਾਦਸਾ ਇੰਨਾ ਭਿਆਨਕ ਸੀ ਕਿ ਟਰੱਕ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ ਹੈ , ਤੇ ਡਰਾਈਵਰ ਵਿਚਕਾਰ ਹੀ ਬੁਰੀ ਤਰ੍ਹਾਂ ਫਸ ਗਿਆ।

ਓਥੇ ਹੀ ਇਹ ਵੀ ਪਤਾ ਚੱਲਿਆ ਕਿ ਬੱਸ ਦੀ ਕੋਈ ਵੀ ਲਾਈਟ ਕੰਮ ਨਹੀਂ ਕਰ ਰਹੀ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਮੌਕੇ ‘ਤੇ ਮੌਜੂਦ ਲੋਕਾਂ ਦੀ ਭੀੜ ਨੇ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਐਂਬੂਲੈਂਸ ਬੁਲਾਈ ਗਈ। ਟਰੱਕ ਨੂੰ ਕੱਟ ਕੇ ਡਰਾਈਵਰ ਨੂੰ ਬਾਹਰ ਕੱਢਿਆ ਗਿਆ ਪਰ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਦੂਜੇ ਪਾਸੇ ਪੁਲਸ ਨੇ ਬੱਸ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।