Connect with us

World

ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ ‘ਚ ਵਾਪਰਿਆ ਭਿਆਨਕ ਬੱਸ ਹਾਦਸਾ, 10 ਲੋਕਾਂ ਦੀ ਮੌਤ, 25 ਜ਼ਖਮੀ

Published

on

ਆਸਟ੍ਰੇਲੀਆ ‘ਚ ਬੀਤੀ ਰਾਤ ਨਿਊ ਸਾਊਥ ਵੇਲਜ਼ ਸੂਬੇ ਦੇ ਹੰਟਰ ਖੇਤਰ ‘ਚ ਵਿਆਹ ਸਮਾਗਮ ਦੀ ਬੱਸ ਦੇ ਹਾਦਸਾਗ੍ਰਸਤ ਹੋਣ ਕਾਰਨ 10 ਲੋਕਾਂ ਦੀ ਮੌਤ ਹੋ ਗਈ ਅਤੇ 25 ਹੋਰਾਂ ਨੂੰ ਹਸਪਤਾਲ ਲਿਜਾਇਆ ਗਿਆ। ਪੁਲਿਸ ਨੇ ਸੋਮਵਾਰ ਸਵੇਰੇ ਇੱਕ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਐਮਰਜੈਂਸੀ ਸੇਵਾਵਾਂ ਨੂੰ ਐਤਵਾਰ ਰਾਤ 11:30 ਵਜੇ ਗ੍ਰੇਟਾ ਵਿੱਚ ਹੰਟਰ ਐਕਸਪ੍ਰੈਸਵੇਅ ਆਫ-ਰੈਂਪ ਦੇ ਨੇੜੇ ਵਾਈਨ ਕੰਟਰੀ ਡਰਾਈਵ ਚੌਰਾਹੇ ਉੱਤੇ ਇੱਕ ਬੱਸ ਪਲਟਣ ਬਾਰੇ ਇੱਕ ਕਾਲ ਪ੍ਰਾਪਤ ਹੋਈ। ਨਿਊ ਸਾਊਥ ਵੇਲਜ਼ ਪੁਲਿਸ ਫੋਰਸ ਦੀ ਕਾਰਜਕਾਰੀ ਸਹਾਇਕ ਕਮਿਸ਼ਨਰ ਟਰੇਸੀ ਚੈਪਮੈਨ ਨੇ ਪੱਤਰਕਾਰਾਂ ਨੂੰ ਦੱਸਿਆ ਕਿ 10 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਗਈ ਹੈ, ਜਦਕਿ 25 ਹੋਰ ਲੋਕ ਜ਼ਖਮੀ ਹਨ, ਜਿਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਉਨ੍ਹਾਂ ਕਿਹਾ ਕਿ ਮੇਰਾ ਮੰਨਣਾ ਹੈ ਕਿ ਇਹ ਸਾਰੇ ਲੋਕ ਇੱਕ ਵਿਆਹ ਸਮਾਗਮ ਵਿੱਚ ਗਏ ਸਨ ਅਤੇ ਸਿੰਗਲਟਨ ਵਾਪਸ ਪਰਤ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਹਾਦਸੇ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਹਾਦਸੇ ਦੇ ਪੀੜਤਾਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟ ਕੀਤੀ ਹੈ। ਨਿਊ ਸਾਊਥ ਵੇਲਜ਼ ਦੇ ਪ੍ਰੀਮੀਅਰ ਕ੍ਰਿਸ ਮਿਨਸ ਨੇ ਟਵੀਟ ਕਰਕੇ ਇਸ ਭਿਆਨਕ ਹਾਦਸੇ ‘ਤੇ ਸੋਗ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਫੋਰੈਂਸਿਕ ਮਾਹਿਰ ਘਟਨਾ ਦੀ ਜਾਂਚ ਕਰ ਰਹੇ ਹਨ। ਪੁਲਿਸ ਹਾਦਸੇ ਦੇ ਪੀੜਤਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਸੰਪਰਕ ਕਰਨ ਦੀ ਵੀ ਕੋਸ਼ਿਸ਼ ਕਰ ਰਹੀ ਹੈ।