WORLD
BREAKING: ਈਰਾਨ ‘ਚ ਨਸ਼ਾ ਛੁਡਾਊ ਕੇਂਦਰ ‘ਚ ਲੱਗੀ ਭਿਆਨਕ ਅੱਗ, 27 ਲੋਕ ਜ਼ਿੰਦਾ ਸੜੇ, 17 ਗੰਭੀਰ

3 ਨਵੰਬਰ 2023: ਪੂਰਬੀ ਈਰਾਨ ‘ਚ ਇਕ ਡਰੱਗ ਰੀਹੈਬਲੀਟੇਸ਼ਨ ਸੈਂਟਰ ‘ਚ ਸ਼ੁੱਕਰਵਾਰ ਨੂੰ ਅੱਗ ਲੱਗ ਗਈ ਹੈ, ਓਥੇ ਹੀ ਦੱਸ ਦੇਈਏ ਕਿ ਅੱਗ ਲੱਗਣ ਕਾਰਨ ਘੱਟੋ-ਘੱਟ 27 ਲੋਕਾਂ ਦੀ ਮੌਤ ਹੋ ਗਈ ਅਤੇ 17 ਹੋਰ ਜ਼ਖਮੀ ਹੋ ਗਏ। ਈਰਾਨ ਦੇ ਸਰਕਾਰੀ ਮੀਡੀਆ ਨੇ ਇਹ ਜਾਣਕਾਰੀ ਦਿੱਤੀ ਹੈ। ਸਰਕਾਰੀ ਟੈਲੀਵਿਜ਼ਨ ਚੈਨਲ ਨੇ ਦੱਸਿਆ ਕਿ ਦੇਸ਼ ਦੀ ਰਾਜਧਾਨੀ ਤਹਿਰਾਨ ਤੋਂ ਲਗਭਗ 200 ਕਿਲੋਮੀਟਰ ਉੱਤਰ-ਪੱਛਮ ‘ਚ ਸਥਿਤ ਲੈਂਗਰੋਡ ਸ਼ਹਿਰ ਦੇ 17 ਜ਼ਖਮੀਆਂ ਨੂੰ ਹਸਪਤਾਲਾਂ ‘ਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ੁੱਕਰਵਾਰ ਤੜਕੇ ਇੱਕ ਨਿੱਜੀ ਨਸ਼ਾ ਛੁਡਾਊ ਕੇਂਦਰ ਵਿੱਚ ਅੱਗ ਲੱਗ ਗਈ, ਜਿਸ ਵਿੱਚ ਘੱਟੋ-ਘੱਟ 27 ਲੋਕਾਂ ਦੀ ਮੌਤ ਹੋ ਗਈ।
ਚੈਨਲ ਵੱਲੋਂ ਪ੍ਰਸਾਰਿਤ ਵੀਡੀਓ ਵਿੱਚ ਅੱਗ ਦੀਆਂ ਲਪਟਾਂ ਉੱਠਦੀਆਂ ਦਿਖਾਈ ਦੇ ਰਹੀਆਂ ਹਨ। ਚੈਨਲ ਨੇ ਕਿਹਾ ਕਿ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ ਅਤੇ ਅਧਿਕਾਰੀ ਮਾਮਲੇ ਦੀ ਜਾਂਚ ਕਰ ਰਹੇ ਹਨ। ਈਰਾਨ ਵਿੱਚ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਨਾ ਕਰਨ, ਪੁਰਾਣੇ ਬੁਨਿਆਦੀ ਢਾਂਚੇ ਅਤੇ ਨਾਕਾਫ਼ੀ ਐਮਰਜੈਂਸੀ ਸੇਵਾਵਾਂ ਕਾਰਨ ਅਜਿਹੇ ਹਾਦਸੇ ਆਮ ਹਨ। ਇਸ ਤੋਂ ਪਹਿਲਾਂ ਸਤੰਬਰ ਵਿੱਚ, ਈਰਾਨ ਦੇ ਰੱਖਿਆ ਮੰਤਰਾਲੇ ਦੀ ਮਲਕੀਅਤ ਵਾਲੀ ਇੱਕ ਕਾਰ ਬੈਟਰੀ ਫੈਕਟਰੀ ਵਿੱਚ ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਵਿੱਚ ਦੋ ਵਾਰ ਅੱਗ ਲੱਗ ਗਈ ਸੀ। ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।