Punjab
ਅੰਮ੍ਰਿਤਸਰ ਦੇ ਮੋਹਕਮਪੁਰਾ ਵਿੱਚ ਘਰ ‘ਚ ਲੱਗੀ ਭਿਆਨਕ ਅੱਗ,ਦੇਖੋ ਤਸਵੀਰਾਂ

ਅੰਮ੍ਰਿਤਸਰ ਦੇ ਮੋਹਕਮਪੁਰਾ ਵਿੱਚ ਇੱਕ ਘਰ ਨੂੰ ਅੱਗ ਲੱਗਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਘਰ ‘ਚ ਕੱਪੜਿਆਂ ਦਾ ਗੋਦਾਮ ਬਣਿਆ ਹੋਇਆ ਸੀ।

ਅੱਗ ਨੇ ਇੰਨਾ ਭਿਆਨਕ ਰੂਪ ਧਾਰਨ ਕਰ ਲਿਆ ਕਿ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ।

ਮੌਕੇ ‘ਤੇ ਪਹੁੰਚੇ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।

Continue Reading