Connect with us

Entertainment

ਹਾਸੇ ਦਾ ਖਜ਼ਾਨਾ ਅਤੇ ਰੁਮਾਂਸ ਨਾਲ ਮਨੋਰੰਜਨ ਭਰਪੂਰ ਫ਼ਿਲਮ ‘ਯਾਰ ਮੇਰਾ ਤਿੱਤਲੀਆਂ ਵਰਗਾ’

Published

on

ਕਾਮੇਡੀ ਭਰਪੂਰ ਮਸਾਲਾ ਫ਼ਿਲਮਾਂ ਬਣਾਕੇ ਹਮੇਸਾਂ ਚਰਚਾ ਵਿੱਚ ਰਹਿਣ ਵਾਲੇ ਫ਼ਿਲਮਕਾਰਾਂ ‘ਚ ਹੁਣ ਗਿੱਪੀ ਗਰੇਵਾਲ ਵੀ ਆ ਰਲਿਆ ਹੈ ਜਿਸਨੇ ਅਰਦਾਸ ਤੇ ਮਾਂ ਵਰਗੀ ਫ਼ਿਲਮ ਤੋਂ ਹਟਕੇ ਆਪਣਾ ਬਹੁਤਾ ਧਿਆਨ ਕਮਰਸ਼ੀਅਲ ਸਿਨਮੇ ਵੱਲ ਜੋੜਿਆ ਹੈ। ਲਗਾਤਾਰ ਮਨੋਰੰਚਕ ਮਸਾਲਾ ਫ਼ਿਲਮਾਂ ਦੇਣ ਵਾਲਾ ਹੰਬਲ ਮੋਸ਼ਨ ਪਿਕਰਚਰਜ ਅਤੇ ਓਮ ਜੀ ਸਟਾਰ ਸਟੂਡੀਓਜ਼ ਦੀ ਪੇਸ਼ਕਸ਼ ‘ਯਾਰ ਮੇਰਾ ਤਲੀਆਂ ਵਰਗਾ’ ਲੈ ਕੇ ਆਇਆ ਹੈ। 2 ਸਤੰਬਰ ਨੂੰ ਰਿਲੀਜ਼ ਹੋ ਰਹੀ ਇਸ ਫ਼ਿਲਮ ਦੀ ਕਹਾਣੀ ਨਰੇਸ਼ ਕਥੂਰੀਆ ਨੇ ਲਿਖੀ ਹੈ। ਜਿਸ ਵਿੱਚ ਸ਼ੋਸ਼ਲ ਮੀਡੀਆ, ਫੇਸਬੁੱਕ ਆਦਿ ਨਾਲ ਜੁੜੇ ਲੋਕਾਂ ਦੀ ਮਾਨਸਿਕਤਾ ਵਿਖਾਈ ਗਈ ਹੈ ਕਿ ਕਿਵੇਂ ਬਣਾਉਟੀ ਚਿਹਰਿਆਂ ਦੇ ਮੋਹ ਜਾਲ ਵਿੱਖ ਫਸਿਆ ਮਨੁੱਖ ਆਪਣੀਆਂ ਲਲਚਾਈਆਂ ਸੋਚਾਂ ਨਾਲ ਪਰਿਵਾਰਕ ਜਿੰਦਗੀ ਤਬਾਹ ਕਰਨ ਕਿਨਾਰੇ ਖੜ੍ਹਾ ਹੈ।

ਇਹ ਫ਼ਿਲਮ ਜਿੱਥੇ ਦਰਸ਼ਕਾਂ ਦਾ ਚੰਗਾ ਮਨੋਰੰਜਨ ਕਰੇਗੀ ਉੱਥੇ ਸ਼ੋਸ਼ਲ ਮੀਡੀਆ ਦੇ ਰਾਹੇ ਤੁਰੇ ਲੋਕਾਂ ਨੂੰ ਆਪਣੇ ਜੀਵਨ ਸਾਥੀ ਅਤੇ ਪਰਿਵਾਰਕ ਫ਼ਰਜਾਂ ਪ੍ਰਤੀ ਵਫ਼ਾਦਾਰ ਰਹਿਣ ਦਾ ਸੁਨੇਹਾ ਵੀ ਦਿੰਦੀ ਹੈ। ਇਸ ਫ਼ਿਲਮ ਵਿੱਚ ਗਿੱਪੀ ਗਰੇਵਾਲ ਤੇ ਤਨੂ ਗਰੇਵਾਲ ਨੇ ਅਹਿਮ ਭੂਮਿਕਾ ਨਿਭਾਈ ਹੈ ਜਦਕਿ ਕਰਮਜੀਤ ਅਨਮੋਲ, ਸਰਦਾਰ ਸੋਹੀ, ਮਲਕੀਤ ਰੌਣੀ , ਧੀਰਜ ਕੁਮਾਰ, ਸਾਰਾ ਗੁਰਪਾਲ, ਸੀਮਾ ਕੌਸ਼ਲ, ਰਾਜ ਧਾਲੀਵਾਲ, ਹਰਿੰਦਰ ਭੁਲੱਰ, ਰਘਵੀਰ ਬੋਲੀ ਅਤੇ ਬਾਲ ਅਦਾਕਾਰ ਗੁਰਤੇਗ ਸਿੰਘ ਆਦਿ ਨਜ਼ਰ ਆਉਣਗੇ। ਫਿਲਮ ਸਬੰਧੀ ਗਿੱਪੀ ਗਰੇਵਾਲ ਦਾ ਕਹਿਣਾ ਹੈ ਕਿ ਇਹ ਫਿਲਮ ਦਰਸ਼ਕਾਂ ਨੂੰ ਨਿਸ਼ਚਿਤ ਰੂਪ ‘ਚ ਪਸੰਦ ਆਵੇਗੀ ਕਿਉਂਕਿ ਇਹ ਫ਼ਿਲਮ ਆਪਣੇ ਆਪ ਵਿੱਚ ਹੀ ਪੂਰਾ ਇੱਕ ਰੋਮਾਂਟਿਕ ਪੈਕੇਜ ਹੈ , ਜਿਸ ਵਿਚ ਰੋਮਾਂਸ, ਡਰਾਮਾ ਅਤੇ ਕਾਮੇਡੀ ਦੀ ਕੋਈ ਕਮੀ ਨਹੀਂ ਹੈ। ਫ਼ਿਲਮ ਦਾ ਸੰਗੀਤ ਬਹੁਤ ਵਧੀਆ ਹੈ। ਦਰਸ਼ਕਾਂ ਵਲੋਂ ਇਸ ਫ਼ਿਲਮ ਦੀ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਹੈ।