Connect with us

Punjab

ਮੋਗਾ ‘ਚ ਪੰਜਾਬ ਦੀਆਂ ਝਾਕੀਆਂ ਦਾ ਕੀਤਾ ਗਿਆ ਨਿੱਘਾ ਸਵਾਗਤ

Published

on

ਪੰਜਾਬ ਦੇ ਸ਼ਾਨਦਾਰ ਇਤਿਹਾਸ ਨੂੰ ਰੂਪਮਾਨ ਕਰਦੀਆਂ ਝਾਕੀਆਂ ਅੱਜ ਮੋਗਾ ਵਿਖੇ ਪਹੁੰਚਿਆ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ, ਇਲਾਕਾ ਵਾਸੀਆਂ ਸਮੇਤ ਹੋਰ ਉੱਚ ਸ਼ਖਸ਼ੀਅਤਾਂ ਵੱਲੋਂ ਇੰਨ੍ਹਾਂ ਝਾਕੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ।

26 ਜਨਵਰੀ ਦੇ ਗਣਤੰਤਰ ਦਿਵਸ ਮੌਕੇ ਦਿੱਲੀ ਵਿੱਚ ਪੰਜਾਬ ਦੀ ਝਾਕਿਆ ਨੂੰ ਥਾਂ ਨਹੀਂ ਦਿੱਤੀ ਗਈ ਸੀ ਉਨ੍ਹਾਂ ਝਾਕਿਆ ਨੂੰ ਪੰਜਾਬ ਸਰਕਾਰ ਵਲੋਂ ਸ਼ਹਿਰ-ਸ਼ਹਿਰ ਲਿਜਾ ਕੇ ਲੋਕਾਂ ਦੇ ਸਾਹਮਣੇ ਪ੍ਰਦਰਸ਼ਿਤ ਕੀਤਾ ਜਾ ਰਿਹਾ ਹੈ। ਉਹ ਝਾਕੀਆਂ ਲੋਕਾਂ ਨੂੰ ਦਿਖਾਈਆਂ ਜਾ ਰਹੀਆਂ ਹਨ | ਜਿੱਥੇ ਅੱਜ ਮੋਗਾ ਵਿੱਚ ਪੰਜਾਬੀ ਵਿਰਸੇ ਨੂੰ ਦਰਸਾਉਂਦੀਆਂ ਬਹੁਤ ਹੀ ਆਕਰਸ਼ਕ ਝਾਕੀਆਂ ਮੋਗਾ ਪਹੁੰਚੀਆਂ।

ਮੋਗਾ ਦੀ ਦਾਣਾ ਮੰਡੀ ਵਿੱਚ ਝਾਕੀਆਂ ਨੂੰ ਰੋਕਿਆ ਗਿਆ, ਜਿੱਥੇ ਲੋਕਾਂ ਨੇ ਇਹਨਾਂ ਝਾਕੀਆਂ ਨੂੰ ਦੇਖਿਆ ਉੱਥੇ ਪ੍ਰਸ਼ਾਸਨ ਦੇ ਅਧਿਕਾਰੀ ਵੀ ਪਹੁੰਚ ਗਏ। ਮੋਗਾ ਤੋਂ ਵਿਧਾਇਕ ਅਮਨਦੀਪ ਕੌਰ ਅਰੋੜਾ ਵੀ ਉਨ੍ਹਾਂ ਦੇ ਨਾਲ ਪਹੁੰਚੇ। ਇਨ੍ਹਾਂ ਮਨਮੋਹਕ ਝਾਕੀਆਂ ਨੂੰ ਸਾਰਿਆਂ ਨੇ ਦੇਖਿਆ, ਜਿਸ ਤੋਂ ਬਾਅਦ ਇਨ੍ਹਾਂ ਝਾਕੀਆਂ ਨੂੰ ਫ਼ਿਰੋਜ਼ਪੁਰ ਭੇਜਿਆ ਗਿਆ।ਇਸ ਮੌਕੇ ਮੋਗਾ ਦੀ ਵਿਧਾਇਕਾ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਇਨ੍ਹਾਂ ਮਨਮੋਹਨ ਝਾਕੀਆਂ ਨੂੰ ਗਣਤੰਤਰ ਦਿਵਸ ਮੌਕੇ ਥਾਂ ਨਾ ਦੇਣਾ ਉਨ੍ਹਾਂ ਦੀ ਪੰਜਾਬ ਪ੍ਰਤੀ ਅਣਖ ਦਾ ਪ੍ਰਗਟਾਵਾ ਹੈ। ਉਨ੍ਹਾਂ ਕਿਹਾ ਕਿ ਇਹ ਝਾਂਕੀ ਸਾਡੇ ਪੰਜਾਬ ਦੀ ਵਿਰਾਸਤ ਨੂੰ ਦਰਸਾਉਂਦੀ ਹੈ ਅਤੇ ਪੂਰੇ ਦੇਸ਼ ਦੇ ਲੋਕਾਂ ਨੂੰ ਦੇਖਣ ਲਈ ਤਿਆਰ ਕੀਤੀ ਗਈ ਸੀ ਪਰ ਇਸ ਨੂੰ ਉਥੇ ਥਾਂ ਨਹੀਂ ਦਿੱਤੀ ਗਈ।ਉਨ੍ਹਾਂ ਦਾ ਕਹਿਣਾ ਹੈ ਕਿ ਮੋਗਾ ਜ਼ਿਲ੍ਹੇ ਦੇ ਲੋਕਾਂ ਨੂੰ ਦਿਖਾ ਕੇ ਫ਼ਿਰੋਜ਼ਪੁਰ ਭੇਜ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਸ਼ਹੀਦਾਂ ਤੋਂ ਲੈ ਕੇ ਮਾਈ ਭਾਗੋ ਤੱਕ ਪੰਜਾਬ ਦੀ ਵਿਰਾਸਤ ਨੂੰ ਦਰਸਾਉਂਦੇ ਹਨ, ਪਰ ਕੇਂਦਰ ਨੇ ਇਨ੍ਹਾਂ ਨੂੰ ਥਾਂ ਨਹੀਂ ਦਿੱਤੀ, ਪਰ ਹੁਣ ਸਰਕਾਰ ਇਨ੍ਹਾਂ ਝਾਕੀਆਂ ਨੂੰ ਦੇਖਣ ਦਾ ਮੌਕਾ ਦੇਵੇਗੀ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਕੇਂਦਰ ਦੇ ਪੰਜਾਬ ਵਿਰੋਧੀ ਰਵੱਈਏ ਨੂੰ ਦਰਸਾਉਂਦਾ ਹੈ।