Connect with us

Ludhiana

SAD NEWS: ਬੱਚੇ ਨੂੰ ਜਨਮ ਦੇਣ ਤੋਂ ਬਾਅਦ ਔਰਤ ਦੀ ਹੋਈ ਮੌ+ਤ…

Published

on

5 ਸਤੰਬਰ 2023:  ਲੁਧਿਆਣਾ ‘ਚ ਇੱਕ ਪ੍ਰਵਾਸੀ ਗਰਭਵਤੀ ਔਰਤ ਕਸਬਾ ਜਗਰਾਉਂ ਦੇ ਗੁਰਦੁਆਰਾ ਨਾਨਕਸਰ ਸਾਹਿਬ ਦੇ ਪਾਰਕ ਵਿੱਚ ਸ਼ੱਕੀ ਹਾਲਾਤਾਂ ਵਿੱਚ ਮਿਲੀ। ਦਰਦ ਨਾਲ ਪੀੜ੍ਹਤ ਔਰਤ ਨੇ ਪਾਰਕ ‘ਚ ਹੀ ਬੱਚੇ ਨੂੰ ਜਨਮ ਦੇ ਦਿੱਤਾ। ਔਰਤ ਦੀਆਂ ਚੀਕਾਂ ਸੁਣ ਕੇ ਨਾਨਕਸਰ ਸੰਪਰਦਾ ਦੇ ਮੁਖੀ ਬਾਬਾ ਲੱਖਾ ਸਿੰਘ ਨੇ ਤੁਰੰਤ ਐਂਬੂਲੈਂਸ ਬੁਲਾਈ। ਅਤੇ ਹਸਪਤਾਲ ਜਾਂਦੇ ਸਮੇ ਔਰਤ ਦੀ ਰਸਤੇ ਦੇ ਵਿੱਚ ਹੀ ਮੌਤ ਹੋ ਗਈ।

ਔਰਤ ਦੀ ਹਾਲਤ ਵਿਗੜਦੀ ਦੇਖ ਕੇ ਉਸ ਨੂੰ ਤੁਰੰਤ ਬੱਚੇ ਸਣੇ ਸਿਵਲ ਹਸਪਤਾਲ ਜਗਰਾਉਂ ਵਿਖੇ ਦਾਖਲ ਕਰਵਾਇਆ ਗਿਆ। ਹਾਲਤ ‘ਚ ਸੁਧਾਰ ਨਾ ਹੁੰਦਾ ਦੇਖ ਕੇ ਡਾਕਟਰਾਂ ਨੇ ਜੱਚਾ-ਬੱਚਾ ਨੂੰ ਸਿਵਲ ਹਸਪਤਾਲ ਲੁਧਿਆਣਾ ਵਿੱਚ ਰੈਫਰ ਕਰ ਦਿੱਤਾ, ਪਰ ਲੁਧਿਆਣਾ ‘ਚ ਔਰਤ ਦੀ ਮੌਤ ਹੋ ਗਈ। ਔਰਤ ਨੇ ਮਰਨ ਤੋਂ ਪਹਿਲਾਂ ਡਾਕਟਰਾਂ ਨਾਲ ਵੀ ਗੱਲ ਕੀਤੀ। ਜਿਸ ਦੀ ਵੀਡੀਓ ਵੀ ਸਾਹਮਣੇ ਆਈ ਹੈ।

ਨਵਜੰਮਿਆ ਬੱਚਾ ਸਿਹਤਮੰਦ ਹੈ
ਨਵਜੰਮਿਆ ਬੱਚਾ ਸਿਹਤਮੰਦ ਹੈ। ਜਿਸ ਨੂੰ ਲੁਧਿਆਣਾ ਦੇ ਜੱਚਾ-ਬੱਚਾ ਹਸਪਤਾਲ ਵਿੱਚ ਰੱਖਿਆ ਗਿਆ ਹੈ। ਚੰਦਾ ਦੇ ਪਰਿਵਾਰਕ ਮੈਂਬਰਾਂ ਦਾ ਕੋਈ ਸੁਰਾਗ ਨਾ ਮਿਲਣ ’ਤੇ ਪੁਲੀਸ ਨਗਰ ਕੌਂਸਲ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਲਾਸ਼ ਦਾ ਸਸਕਾਰ ਕਰੇਗੀ। ਬੱਚੇ ਨੂੰ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਅਧਿਕਾਰੀਆਂ ਦੇ ਹੁਕਮਾਂ ‘ਤੇ ਉਸ ਨੂੰ ਬਾਲ ਸੰਭਾਲ ਘਰ ਭੇਜਿਆ ਜਾਵੇਗਾ।