Punjab
CRIME: ਬੰਦੂਕ ਦੀ ਨੋਕ ‘ਤੇ ਔਰਤ ਨਾਲ ਕੀਤਾ ਬਲਾਤਕਾਰ

ਫਾਜ਼ਿਲਕਾ 2ਸਤੰਬਰ 2023 : ਬੰਦੂਕ ਦੀ ਨੋਕ ‘ਤੇ ਔਰਤ ਨਾਲ ਬਲਾਤਕਾਰ ਕਰਨ ਦੀ ਘਟਨਾ ਸਾਹਮਣੇ ਆ ਰਹੀ ਹੈ। ਇਸ ਘਟਨਾ ਤੋਂ ਬਾਅਦ ਔਰਤ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਔਰਤ ਦੇ ਪਤੀ ਨੇ ਦੱਸਿਆ ਕਿ ਉਸ ਦੇ ਹੀ ਪਿੰਡ ਦੇ ਇੱਕ ਵਿਅਕਤੀ ਨੇ 3 ਸਾਲ ਪਹਿਲਾਂ ਉਸ ਦੀ ਪਤਨੀ ਨਾਲ ਬਲਾਤਕਾਰ ਕੀਤਾ ਸੀ ਅਤੇ ਇਸ ਦੀ ਅਸ਼ਲੀਲ ਵੀਡੀਓ ਵੀ ਬਣਾਈ ਸੀ।
ਪੁਲਿਸ ਨੂੰ ਸ਼ਿਕਾਇਤ ਦਿੱਤੀ ਪਰ ਕੋਈ ਸੁਣਵਾਈ ਨਹੀਂ ਹੋਈ। ਮ੍ਰਿਤਕ ਦੇ ਪਤੀ ਨੇ ਦੱਸਿਆ ਕਿ ਜਦੋਂ ਉਸ ਦੀ ਪਤਨੀ ਬੀਤੇ ਦਿਨ ਲੱਸੀ ਖਰੀਦਣ ਗਈ ਸੀ ਤਾਂ ਮੁਲਜ਼ਮਾਂ ਨੇ ਉਸ ਨਾਲ ਬੰਦੂਕ ਦੀ ਨੋਕ ’ਤੇ ਬਲਾਤਕਾਰ ਕੀਤਾ, ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ।