Punjab
ਪਟਿਆਲਾ ‘ਚ ਹੋਵੇਗਾ ਆਜ਼ਾਦੀ ਦਿਹਾੜੇ ਦਾ ਸ਼ਾਨਦਾਰ ਪ੍ਰੋਗਰਾਮ,ਤਿਆਰੀਆਂ ਦਾ ਲਿਆ ਗਿਆ ਜਾਇਜ਼ਾ..

13AUGUST 2023: ਪਟਿਆਲਾ ਸ਼ਹਿਰ ਵਿੱਚ 15 ਅਗਸਤ ਨੂੰ ਹੋਣ ਵਾਲੇ ਪ੍ਰੋਗਰਾਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ ਅਤੇ ਇਸ ਕਾਰਨ ਪ੍ਰਸ਼ਾਸਨ ਅਤੇ ਪੁਲੀਸ ਵੱਲੋਂ ਹਰ ਪ੍ਰਬੰਧ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਤਾਂ ਜੋ ਕਿਸੇ ਕਿਸਮ ਦੀ ਕੋਈ ਗਲਤੀ ਨਾ ਰਹੇ। ਦੱਸ ਦੇਈਏ ਕਿ ਅੱਜ ਸਵੇਰੇ ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਅਤੇ ਐਸ.ਐਸ.ਪੀ ਪਟਿਆਲਾ ਵਰੁਣ ਸ਼ਰਮਾ ਆਈ.ਪੀ.ਐਸ ਨੇ ਵਿਸ਼ੇਸ਼ ਤੌਰ ‘ਤੇ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਡੀ.ਸੀ ਪਟਿਆਲਾ ਸਾਹਨੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਟਿਆਲਾ ਲਈ ਇਹ ਚੰਗੀ ਗੱਲ ਹੈ ਕਿ ਇਸ ਵਾਰ 15 ਅਗਸਤ ਨੂੰ ਹੋਣ ਵਾਲੇ ਸਮਾਗਮ ਵਿੱਚ CM ਮਾਨ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰ ਰਹੇ ਹਨ। ਅਤੇ ਇਸ ਕਾਰਨ ਹਰ ਤਿਆਰੀ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਉਸ ਦੀ ਰੂਪ-ਰੇਖਾ ਦੇਖੀ ਜਾ ਰਹੀ ਹੈ। ਇਸ ਵਾਰ ਪਟਿਆਲਾ ਵਿੱਚ ਹੋਣ ਵਾਲਾ ਇਹ ਸਮਾਗਮ ਇੱਕ ਸ਼ਾਨਦਾਰ ਸਮਾਗਮ ਹੋਵੇਗਾ ਅਤੇ ਇਸ ਵਿੱਚ ਹਰ ਸਾਲ ਦੀ ਤਰ੍ਹਾਂ ਵੱਖ-ਵੱਖ ਤਰ੍ਹਾਂ ਦੀਆਂ ਝਾਕੀਆਂ ਵੀ ਪੇਸ਼ ਹੋਣਗੀਆਂ, ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੀਆਂ ਝਾਕੀਆਂ ਦੇਖਣ ਨੂੰ ਮਿਲਣਗੀਆਂ ਜਿਨ੍ਹਾਂ ਨੂੰ ਪਟਿਆਲਾ ਵਾਸੀ ਕਦੇ ਨਹੀਂ ਭੁੱਲਣਗੇ। ਜਾਇਜ਼ਾ ਲੈਣ ਆਏ ਅਧਿਕਾਰੀਆਂ ਨੇ ਪਰੇਡ ਨੂੰ ਵੀ ਦੇਖਿਆ ਕਿ ਕਿਸ ਤਰ੍ਹਾਂ ਵੱਖ-ਵੱਖ ਟੁਕੜੀਆਂ ਨੇ ਆਪਣੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ।