Connect with us

Uncategorized

ਮੌਸਮ ਨੂੰ ਲੈ ਕੇ ਯੈਲੋ ਅਲਰਟ ਹੋਇਆ ਜਾਰੀ

Published

on

WEATHER : ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖਬਰਾਂ ਆ ਰਹੀਆਂ ਹਨ। ਪਹਾੜਾਂ ‘ਤੇ ਬਰਫਬਾਰੀ ਕਾਰਨ ਪੰਜਾਬ ਸਮੇਤ ਗੁਆਂਢੀ ਸੂਬਿਆਂ ਦਾ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਦਰਜ ਕੀਤਾ ਗਿਆ ਹੈ, ਜਦੋਂ ਕਿ ਘੱਟੋ-ਘੱਟ ਤਾਪਮਾਨ 9 ਡਿਗਰੀ ਤੱਕ ਡਿੱਗ ਗਿਆ ਹੈ, ਜਿਸ ਕਾਰਨ ਠੰਢ ਵਧਣੀ ਸ਼ੁਰੂ ਹੋ ਗਈ ਹੈ।

ਇਸੇ ਤਰ੍ਹਾਂ ਅਗਲੇ 1-2 ਦਿਨਾਂ ‘ਚ ਤਾਪਮਾਨ ‘ਚ 2-3 ਡਿਗਰੀ ਦੀ ਗਿਰਾਵਟ ਆਵੇਗੀ। ਇਸ ਦੇ ਨਾਲ ਹੀ ਧੁੰਦ ਕਾਰਨ ਮੌਸਮ ਵਿਭਾਗ ਨੇ 22 ਅਤੇ 23 ਨਵੰਬਰ ਨੂੰ ਯੈਲੋ ਅਲਰਟ ਦਾ ਐਲਾਨ ਕੀਤਾ ਹੈ, ਜਿਸ ਕਾਰਨ ਸਾਵਧਾਨੀ ਵਰਤਣੀ ਚਾਹੀਦੀ ਹੈ। ਵਿਭਾਗ ਮੁਤਾਬਕ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਨਵਾਂਸ਼ਹਿਰ, ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਿਛਲੇ ਕੁਝ ਦਿਨਾਂ ਦੌਰਾਨ ਧੁੰਦ ਕਾਰਨ ਕਈ ਹਾਦਸੇ ਵਾਪਰ ਚੁੱਕੇ ਹਨ, ਜਿਸ ਕਾਰਨ ਸਵੇਰ ਵੇਲੇ ਵਿਸ਼ੇਸ਼ ਧਿਆਨ ਰੱਖਣਾ ਜ਼ਰੂਰੀ ਹੋ ਗਿਆ ਹੈ।