Connect with us

Punjab

ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਨੌਜਵਾਨ ਨੇ ਕੀਤੀ ਖੁਦਕੁਸ਼ੀ

Published

on

ਜਲੰਧਰ25 ਨਵੰਬਰ 2023 :  ਮਹਾਨਗਰ ਦੇ ਥਾਣਾ ਸਦਰ ਅਧੀਨ ਪੈਂਦੇ ਪ੍ਰਤਾਪਪੁਰਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਨੇ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਖੁਦਕੁਸ਼ੀ ਕਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਦੀ ਪਛਾਣ ਸਾਗਰ ਥਾਪਰ ਵਾਸੀ ਪ੍ਰਤਾਪਪੁਰਾ ਵਜੋਂ ਹੋਈ ਹੈ।ਇਸ ਦੌਰਾਨ ਆਪਣੀ ਜੀਵਨ ਲੀਲਾ ਸਮਾਪਤ ਕਰਨ ਤੋਂ ਪਹਿਲਾਂ ਸਾਗਰ ਨੇ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਕਾਰਨ ਦੱਸਿਆ। ਜਿਸ ਤੋਂ ਬਾਅਦ ਸਾਗਰ ਨੇ ਜ਼ਹਿਰੀਲਾ ਪਦਾਰਥ ਨਿਗਲ ਲਿਆ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪਰਿਵਾਰ ਵਾਲੇ ਤੁਰੰਤ ਸਾਗਰ ਨੂੰ ਇਲਾਜ ਲਈ ਹਸਪਤਾਲ ਲੈ ਗਏ ਪਰ ਉੱਥੇ ਡਾਕਟਰਾਂ ਨੇ ਸਾਗਰ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੀ ਸੂਚਨਾ ਥਾਣਾ ਸਦਰ ਨੂੰ ਦੇ ਦਿੱਤੀ ਗਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਸਾਗਰ ਦੀ ਪਤਨੀ ਮੀਨਾਕਸ਼ੀ ਦੇ ਬਿਆਨਾਂ ਦੇ ਆਧਾਰ ‘ਤੇ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕਰ ਲਿਆ ਹੈ। ਥਾਣਾ ਸਦਰ ਦੇ ਐਸਐਚਓ ਭਰਤ ਮਸੀਹ ਨੇ ਦੱਸਿਆ ਕਿ ਮੁਲਜ਼ਮ ਸਤਨਾਮ ਬੱਗਾ ਵਾਸੀ ਉੱਗੀ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ, ਜਲਦੀ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।